ਪੰਜਾਬ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਸੁਣਵਾਈ ਕਰੇਗਾ।
ਇਸ ਦੌਰਾਨ, ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਸਾਲੇ ਨੂੰ ਪੁੱਛਗਿੱਛ ਲਈ ਆਪਣੇ ਮੋਹਾਲੀ ਦਫ਼ਤਰ ਵਿੱਚ ਤਲਬ ਕੀਤਾ ਹੈ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਉਹ ਜਾਂਚ ਵਿੱਚ ਹਿੱਸਾ ਨਹੀਂ ਲੈਂਦਾ ਹੈ, ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ।
ਸੂਤਰਾਂ ਅਨੁਸਾਰ, ਹਾਈ ਕੋਰਟ ਵਿੱਚ ਅੱਜ ਦੀ ਸੁਣਵਾਈ ਮਜੀਠੀਆ ਲਈ ਮਹੱਤਵਪੂਰਨ ਮੰਨੀ ਜਾ ਰਹੀ ਹੈ, ਕਿਉਂਕਿ ਫ਼ੈਸਲਾ ਆਉਣ ਦੀ ਉਮੀਦ ਹੈ। ਵਿਜੀਲੈਂਸ ਬਿਊਰੋ ਮਾਮਲੇ ਨਾਲ ਸਬੰਧਤ ਵਿੱਤੀ ਲੈਣ-ਦੇਣ ਅਤੇ ਜਾਇਦਾਦ ਦੇ ਸਰੋਤਾਂ ਦੀ ਜਾਂਚ ਕਰ ਰਿਹਾ ਹੈ।
