Home ਪੰਜਾਬ ਤੇਜ਼ ਰਫ਼ਤਾਰ ਟਿੱਪਰ ਟਰੱਕ ਦੀ ਪੀ.ਆਰ.ਟੀ.ਸੀ. ਬੱਸ ਨਾਲ ਭਿਆਨਕ ਟੱਕਰ , ਦੋ...

ਤੇਜ਼ ਰਫ਼ਤਾਰ ਟਿੱਪਰ ਟਰੱਕ ਦੀ ਪੀ.ਆਰ.ਟੀ.ਸੀ. ਬੱਸ ਨਾਲ ਭਿਆਨਕ ਟੱਕਰ , ਦੋ ਦੀ ਮੌਤ

0

ਪਟਿਆਲਾ : ਅੱਜ ਸਵੇਰੇ ਨਾਭਾ-ਅਮਲੋਹ ਮੁੱਖ ਸੜਕ ‘ਤੇ ਲੁਬਾਣਾ ਪਿੰਡ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ ਟਰੱਕ, ਇੱਕ ਪੀ.ਆਰ.ਟੀ.ਸੀ. ਬੱਸ ਅਤੇ ਇੱਕ ਮੋਟਰਸਾਈਕਲ ਟਕਰਾ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ , ਜੋ ਪਿੰਡ ਲੁਬਾਣਾ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ । ਰਿਪੋਰਟਾਂ ਅਨੁਸਾਰ, ਮੋਟਰਸਾਈਕਲ ਸਵਾਰ ਦੋ ਲੋਕ ਜਦੋਂ ਪਿੰਡ ਲੁਬਾਣਾ ਤੋਂ ਮੁੱਖ ਸੜਕ ‘ਤੇ ਚੜ੍ਹ ਰਹੇ ਸਨ ਤਾਂ ਧੁੰਦ ਕਾਰਨ ਉਨ੍ਹਾਂ ਨੂੰ ਪਤਾ ਨਹੀਂ ਚੱਲਿਆ ਅਤੇ ਇਹ ਹਾਦਸਾ ਹੋ ਗਿਆ । ਮ੍ਰਿਤਕਾਂ ਦੀ ਪਛਾਣ ਸੇਵਾ ਰਾਮ ਸਿੰਘ ਅਤੇ ਸੁਰਜੀਤ ਸਿੰਘ (ਸੀਤ) ਵਜੋਂ ਹੋਈ ਹੈ।

ਰੇਤ ਨਾਲ ਭਰੇ ਟਿੱਪਰ ਟਰੱਕ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਸਾਹਮਣੇ ਆ ਰਹੀ ਪੀ.ਆਰ.ਟੀ.ਸੀ. ਬੱਸ ਨਾਲ ਟਕਰਾ ਗਿਆ। ਦੋਵੇਂ ਮੋਟਰਸਾਈਕਲ ਸਵਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦ੍ਰਿਸ਼ ਇੰਨਾ ਭਿਆਨਕ ਸੀ ਕਿ ਟਿੱਪਰ ਦਾ ਡਰਾਈਵਰ ਹਾਦਸੇ ਵਿੱਚ ਫਸ ਗਿਆ। ਪੁਲਿਸ ਅਤੇ ਲੋਕਾਂ ਦੀ ਮਦਦ ਨਾਲ ਜੇ.ਸੀ.ਬੀ. ਦੀ ਵਰਤੋਂ ਕਰਕੇ ਮ੍ਰਿਤਕਾਂ ਨੂੰ ਬਾਹਰ ਕੱਢਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ ਲਗਭਗ 30 ਯਾਤਰੀ ਸਵਾਰ ਸਨ , ਜਿਨ੍ਹਾਂ ਵਿੱਚੋ ਡਰਾਈਵਰ ,ਕੰਡਕਟਰ ਅਤੇ ਲਗਭਗ 16 ਯਾਤਰੀ ਗੰਭੀਰ ਜ਼ਖਮੀ ਹੋ ਗਏ ਹਨ ,ਲਗਭਗ 5 ਲੋਕਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਵਾਜਾਈ ਬਹਾਲ ਕਰ ਦਿੱਤੀ।

NO COMMENTS

LEAVE A REPLY

Please enter your comment!
Please enter your name here

Exit mobile version