HomePunjabਤੇਜ਼ ਰਫ਼ਤਾਰ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ, ਇਕ ਵਿਅਕਤੀ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ, ਇਕ ਵਿਅਕਤੀ ਦੀ ਮੌਤ

ਬਟਾਲਾ : ਇਕ ਤੇਜ਼ ਰਫਤਾਰ ਟਰੱਕ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਇਕ ਦੀ ਮੌਤ ਅਤੇ ਹੋਰਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਘੁਮਾਣ ਦੇ ਏ.ਐਸ.ਆਈ. ਗੁਰਮੁਖ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਬਿਕਰਮਜੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਕਾਜਮਪੁਰ ਨੇ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਉਹ ਆਪਣੇ ਜੀਜਾ ਗੁਰਚਰਨ ਸਿੰਘ ਪੁੱਤਰ ਭਗਵੰਤ ਸਿੰਘ ਆਪਣੇ ਦੋਸਤ ਦਿਲਬਰ ਸਿੰਘ ਨਾਲ ਮੋਟਰਸਾਈਕਲ ’ਤੇ ਕਿਸੇ ਕੰਮ ਬਾਰੇ ਪੁੱਛਣ ਲਈ ਆਇਆ ਸੀ।

ਜਦੋਂ ਉਹ ਵਾਪਸ ਜਾ ਰਿਹਾ ਸੀ ਤਾਂ ਰਾਤ ਕਰੀਬ 8 ਵਜੇ ਪਿੰਡ ਚੀਮਾ ਮੋੜ ਤੋਂ ਥੋੜ੍ਹਾ ਅੱਗੇ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਟਰੱਕ ਜਿਸ ਨੂੰ ਬਲਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਚਲਾ ਰਿਹਾ ਸੀ, ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਲਾ ਰਹੇ ਉਸ ਦੇ ਜੀਜਾ ਗੁਰਚਰਨ ਸਿੰਘ, ਜਿਸ ਦੀ ਮੌਤ ਹੋ ਗਈ। ਜਦਕਿ ਦਿਲਬਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਬਿਕਰਮਜੀਤ ਸਿੰਘ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ‘ਚ ਅੱਗੇ ਲਿਖਿਆ ਹੈ ਕਿ ਹਾਦਸੇ ਦੌਰਾਨ ਮੋਟਰਸਾਈਕਲ ਦਾ ਕਾਫੀ ਨੁਕਸਾਨ ਹੋਇਆ ਹੈ, ਜਦਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਏ.ਐਸ.ਆਈ ਗੁਰਮੁੱਖ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਘੁਮਾਣ ਦੀ ਪੁਲਿਸ ਨੇ ਟਰੱਕ ਚਾਲਕ ਬਲਵਿੰਦਰ ਸਿੰਘ ਦੇ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments