ਨਵੀਂ ਦਿੱਲੀ: ਛੱਠ ਪੂਜਾ ਦੇ ਤਿਉਹਾਰ ਮੌਕੇ ਦਿੱਲੀ ਵਿੱਚ 16 ਨਵੰਬਰ ਨੂੰ ਛੁੱਟੀ ਰਹੇਗੀ। ਦਿੱਲੀ ਦੇ ਸਰਕਾਰੀ ਦਫ਼ਤਰਾਂ ਤੋਂ ਬਾਅਦ ਹੁਣ ਦਿੱਲੀ ਹਾਈ ਕੋਰਟ ਨੇ ਵੀ ਅਦਾਲਤਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ।
ਹਾਈਕੋਰਟ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ, ਸੋਮਵਾਰ 16 ਨਵੰਬਰ 2026 ਨੂੰ ਛੱਠ ਪੂਜਾ ਦੇ ਮੌਕੇ ‘ਤੇ ਦਿੱਲੀ ਹਾਈ ਕੋਰਟ ਦੇ ਨਾਲ-ਨਾਲ ਇਸ ਦੇ ਅਧੀਨ ਆਉਣ ਵਾਲੀਆਂ ਸਾਰੀਆਂ ਹੇਠਲੀਆਂ ਅਦਾਲਤਾਂ ਵਿੱਚ ਵੀ ਛੁੱਟੀ ਰਹੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਸਰਕਾਰੀ ਦਫ਼ਤਰਾਂ ਵਿੱਚ ਵੀ ਛੱਠ ਪੂਜਾ ਦੇ ਮੱਦੇਨਜ਼ਰ 16 ਨਵੰਬਰ ਦੀ ਛੁੱਟੀ ਦਾ ਐਲਾਨ ਕੀਤਾ ਜਾ ਚੁੱਕਾ ਹੈ। ਹੁਣ ਹਾਈ ਕੋਰਟ ਵੱਲੋਂ ਜਾਰੀ ਨੋਟੀਫਿਕੇਸ਼ਨ ਨਾਲ ਦਿੱਲੀ ਦੀਆਂ ਅਦਾਲਤਾਂ ਵਿੱਚ ਕੰਮਕਾਜ ਵੀ ਇਸ ਦਿਨ ਬੰਦ ਰਹੇਗਾ।
