Homeਪੰਜਾਬਗੁਰਦਾਸਪੁਰ 'ਚ ਭਲਕੇ ਛੁੱਟੀ ਦਾ ਕੀਤਾ ਗਿਆ ਐਲਾਨ

ਗੁਰਦਾਸਪੁਰ ‘ਚ ਭਲਕੇ ਛੁੱਟੀ ਦਾ ਕੀਤਾ ਗਿਆ ਐਲਾਨ

ਗੁਰਦਾਸਪੁਰ : ਗੁਰਦਾਸਪੁਰ ‘ਚ ਭਲਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਉੱਪਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਭਲਕੇ, 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਸਕੂਲਾਂ, ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦਿਨ ਬੋਰਡ/ਯੂਨੀਵਰਸਿਟੀ ਵੱਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਪਹਿਲਾਂ ਵਾਂਗ ਹੀ ਹੋਣਗੀਆਂ।

ਦੱਸ ਦੇਈਏ ਕਿ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਦੇਸ਼-ਵਿਦੇਸ਼ ਦੇ ਸਿੱਖ ਭਾਈਚਾਰੇ ਵਿੱਚ ਭਾਰੀ ਉਤਸ਼ਾਹ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਸ਼ਰਧਾਲੂਆਂ ਦੀ ਸ਼ਰਧਾ ਦੇ ਮੱਦੇਨਜ਼ਰ ਭਲਕੇ , 18 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments