ਚੰਡੀਗੜ੍ਹ : ਪੰਜਾਬ ਵਿੱਚ ਵੀਰਵਾਰ, 31 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਵੀਰਵਾਰ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ। 31 ਜੁਲਾਈ ਦੀ ਛੁੱਟੀ ਸਰਕਾਰ ਵੱਲੋਂ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਸਾਲ 2025-26 ਲਈ ਛੁੱਟੀਆਂ ਦੇ ਕੈਲੰਡਰ ਵਿੱਚ, ਪੰਜਾਬ ਸਰਕਾਰ ਵੱਲੋਂ 28 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਕਾਰਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਖਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
