Homeਪੰਜਾਬਮਨੁੱਖੀ ਸੇਵਾ ਨੂੰ ਮਿਲਿਆ ਮਾਣ: ਰਾਜਪਾਲ ਕੌਰ ਮਸਤ ਹਿਊਮਨ ਰਾਈਟਸ ਕਮਿਸ਼ਨ ਪੰਜਾਬ...

ਮਨੁੱਖੀ ਸੇਵਾ ਨੂੰ ਮਿਲਿਆ ਮਾਣ: ਰਾਜਪਾਲ ਕੌਰ ਮਸਤ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਵੱਲੋਂ ਸਨਮਾਨਿਤ

ਚੰਡੀਗੜ੍ਹ: ਸਮਾਜ ਸੇਵਾ ਦੇ ਖੇਤਰ ਵਿੱਚ ਪਿਛਲੇ ਲਗਭਗ ਤਿੰਨ ਦਹਾਕਿਆਂ ਤੋਂ ਨਿਰੰਤਰ ਯੋਗਦਾਨ ਪਾ ਰਹੇ ਰਾਜਪਾਲ ਕੌਰ ਮਸਤ ਨੂੰ ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਚੰਡੀਗੜ੍ਹ ਵਿੱਚ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਦੌਰਾਨ ਮਸਤੀ ਦੀ ਪਾਠਸ਼ਾਲਾ ਪਟਿਆਲਾ ਦੀ ਸੰਚਾਲਕ ਰਾਜਪਾਲ ਕੌਰ ਮਸਤ ਨੂੰ ਬੱਚਿਆਂ ਦੀ ਭਲਾਈ ਅਤੇ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਉਨ੍ਹਾਂ ਦੇ ਮਹੱਤਵਪੂਰਨ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਇਹ ਸਨਮਾਨ ਭੇਟ ਕੀਤਾ ਗਿਆ।

ਇਸ ਸਮਾਗਮ ਵਿੱਚ ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਦੇ ਚੇਅਰਪਰਸਨ ਜਸਟਿਸ ਸੰਤ ਪ੍ਰਕਾਸ਼ ਅਤੇ ਮੈਂਬਰ ਜਤਿੰਦਰ ਪਾਲ ਸਿੰਘ ਸ਼ੰਟੀ ਨੇ ਰਾਜਪਾਲ ਕੌਰ ਮਸਤ ਨੂੰ ਸਨਮਾਨ ਚਿੰਨ੍ਹ ਦੇ ਕੇ ਨਵਾਜਿਆ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਸਾਹਿਬਾਨ, ਡਾਇਰੈਕਟਰ ਜਨਰਲ ਪੰਜਾਬ ਪੁਲਿਸ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਰਹੀਆਂ। ਸਮਾਗਮ ਦੌਰਾਨ ਰਾਜਪਾਲ ਕੌਰ ਮਸਤ ਦੇ 29 ਸਾਲਾਂ ਦੇ ਲੰਬੇ ਸਮਾਜਿਕ ਯੋਗਦਾਨ ਦੀ ਖੂਬ ਸਰਾਹਨਾ ਕੀਤੀ ਗਈ।

ਰਾਜਪਾਲ ਕੌਰ ਮਸਤ ਪਟਿਆਲਾ ਵਿੱਚ “ਮਸਤੀ ਦੀ ਪਾਠਸ਼ਾਲਾ” ਰਾਹੀਂ ਜ਼ਰੂਰਤਮੰਦ ਅਤੇ ਗਰੀਬ ਬੱਚਿਆਂ ਦੀ ਸਿੱਖਿਆ, ਸੰਸਕਾਰ ਅਤੇ ਸਹਾਇਤਾ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਵੱਲੋਂ ਬੱਚਿਆਂ ਨੂੰ ਸਿਰਫ਼ ਸਿੱਖਿਆ ਹੀ ਨਹੀਂ, ਸਗੋਂ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਵੀ ਕੀਤਾ ਜਾਂਦਾ ਹੈ। ਉਨ੍ਹਾਂ ਦੀ ਇਹ ਸੇਵਾ ਭਾਵਨਾ ਕਈ ਹੋਰ ਲੋਕਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੀ ਹੋਈ ਹੈ।

ਸਨਮਾਨ ਪ੍ਰਾਪਤ ਕਰਨ ਮਗਰੋਂ ਰਾਜਪਾਲ ਕੌਰ ਮਸਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਕਿਸੇ ਮਾਣ-ਸਨਮਾਨ ਦੀ ਲਾਲਸਾ ਨਹੀਂ ਹੈ। ਉਹ ਸਿਰਫ਼ ਸਮਾਜ ਦੇ ਲੋੜਵੰਦ ਬੱਚਿਆਂ ਦੀ ਸੇਵਾ ਕਰਕੇ ਹੀ ਅਸਲੀ ਖੁਸ਼ੀ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਹ ਬੱਚਿਆਂ ਦੇ ਚਿਹਰਿਆਂ ‘ਤੇ ਮੁਸਕਾਨ ਵੇਖਦੇ ਹਨ ਤਾਂ ਉਹਨਾਂ ਨੂੰ ਆਪਣਾ ਜੀਵਨ ਸਫਲ ਅਤੇ ਸਾਰਥਕ ਲੱਗਦਾ ਹੈ।

ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਮੁੱਖ ਮਹਿਮਾਨਾਂ ਅਤੇ ਪੰਜਾਬ ਸਟੇਟ ਹਿਊਮਨ ਰਾਈਟਸ ਕਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਲਈ ਹੀ ਨਹੀਂ, ਸਗੋਂ ਉਨ੍ਹਾਂ ਸਾਰੇ ਬੱਚਿਆਂ ਲਈ ਵੀ ਹੈ ਜਿਨ੍ਹਾਂ ਨਾਲ ਉਹ ਪਿਆਰ ਅਤੇ ਸੇਵਾ ਦੇ ਰਿਸ਼ਤੇ ਨਾਲ ਜੁੜੇ ਹੋਏ ਹਨ।

ਸਮਾਜਿਕ ਖੇਤਰ ਵਿੱਚ ਰਾਜਪਾਲ ਕੌਰ ਮਸਤ ਦੀ ਨਿਸ਼ਕਾਮ ਸੇਵਾ ਨੂੰ ਮਿਲਿਆ ਇਹ ਸਨਮਾਨ ਨਿਸ਼ਚਿਤ ਤੌਰ ‘ਤੇ ਹੋਰ ਲੋਕਾਂ ਨੂੰ ਵੀ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments