Home ਪੰਜਾਬ ਕਾਰ ਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ , ਰੈਸਟੋਰੈਂਟ ਮਾਲਕ ਦੀ ਮੌਤ

ਕਾਰ ਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ , ਰੈਸਟੋਰੈਂਟ ਮਾਲਕ ਦੀ ਮੌਤ

0

ਸੁਲਤਾਨਪੁਰ ਲੋਧੀ : ਜਲੰਧਰ ਰੋਡ ‘ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਕਾਰ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ ਦੌਰਾਨ ਇੱਕ ਰੈਸਟੋਰੈਂਟ ਮਾਲਕ ਦੀ ਮੌਤ ਹੋ ਗਈ, ਜਦਕਿ ਉਸ ਦਾ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਸ਼ਿਵਰਾਜ ਨੇ ਦੱਸਿਆ ਕਿ ਉਹ ਆਪਣੇ ਮਾਲਕ ਗੁਰਵਿੰਦਰਪਾਲ ਸਿੰਘ ਕਾਹਲੋਂ ਨਾਲ ਐਕਟਿਵਾ ‘ਤੇ ਸਵਾਰ ਹੋ ਕੇ ਕੰਮ ਤੋਂ ਘਰ ਵਾਪਸ ਪਰਤ ਰਿਹਾ ਸੀ। ਜਦੋਂ ਉਹ ਜਲੰਧਰ ਰੋਡ ‘ਤੇ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚੇ ਤਾਂ ਉਨ੍ਹਾਂ ਦੀ ਐਕਟਿਵਾ ਦੀ ਇੱਕ ਕਾਰ ਨਾਲ ਟੱਕਰ ਹੋ ਗਈ।

ਇਸ ਹਾਦਸੇ ਵਿੱਚ ਦੋਵੇਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ, ਜਿੱਥੇ ਡਿਊਟੀ ਡਾਕਟਰ ਯੁਕਤਾ ਨੇ ਜਾਂਚ ਤੋਂ ਬਾਅਦ ਗੁਰਵਿੰਦਰਪਾਲ ਸਿੰਘ ਕਾਹਲੋਂ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਜ਼ਖਮੀ ਸ਼ਿਵਰਾਜ ਦਾ ਇਲਾਜ ਜਾਰੀ ਹੈ।

ਮੌਕੇ ‘ਤੇ ਪਹੁੰਚੇ ਪੀ.ਸੀ.ਆਰ. ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਦੀ ਜਾਣਕਾਰੀ ਸਿਟੀ ਥਾਣੇ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version