Homeਪੰਜਾਬਤੇਲ ਟੈਂਕਰ ਤੇ ਝੋਨੇ ਨਾਲ ਲੱਦੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ

ਤੇਲ ਟੈਂਕਰ ਤੇ ਝੋਨੇ ਨਾਲ ਲੱਦੇ ਟਰੈਕਟਰ-ਟਰਾਲੀ ਦੀ ਹੋਈ ਭਿਆਨਕ ਟੱਕਰ

ਭਵਾਨੀਗੜ੍ਹ : ਬੀਤੀ ਸ਼ਾਮ ਭਵਾਨੀਗੜ੍ਹ-ਸੰਗਰੂਰ ਮੁੱਖ ਮਾਰਗ ‘ਤੇ ਪਿੰਡ ਫੱਗੂਵਾਲਾ ਨੇੜੇ ਐਚ.ਪੀ ਪੈਟਰੋਲ ਪੰਪ ਦੇ ਸਾਹਮਣੇ ਇਕ ਤੇਲ ਟੈਂਕਰ ਅਤੇ ਝੋਨੇ ਨਾਲ ਲੱਦੇ ਟਰੈਕਟਰ-ਟਰਾਲੀ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਵਾਹਨਾਂ ਦੇ ਡਰਾਈਵਰ ਜ਼ਖ਼ਮੀ ਹੋ ਗਏ। ਵਰਣਨਯੋਗ ਹੈ ਕਿ ਹਾਦਸੇ ਵਾਲੀ ਥਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ 4 ਨਵੰਬਰ ਨੂੰ ਹੋਣ ਵਾਲੀ ਰੈਲੀ ਵਾਲੀ ਥਾਂ ਦੇ ਬਿਲਕੁਲ ਸਾਹਮਣੇ ਸਥਿਤ ਹੈ।

ਮੌਕੇ ‘ਤੇ ਮੌਜੂਦ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਾਹਨ ਸੰਗਰੂਰ ਵੱਲ ਮੁੱਖ ਮਾਰਗ ‘ਤੇ ਆਪਣੀ-ਆਪਣੀ ਲਾਈਨ ‘ਚ ਜਾ ਰਹੇ ਸਨ । ਇਸ ਦੌਰਾਨ ਪਿੱਛੇ ਜਾਂ ਨਾਲ ਆ ਰਹੇ ਵਾਹਨ ਵੱਲ ਧਿਆਨ ਨਾ ਦਿੰਦੇ ਹੋਏ ਟਰੈਕਟਰ ਚਾਲਕ ਨੇ ਟਰੈਕਟਰ ਨੂੰ ਪੈਟਰੋਲ ਪੰਪ ਵੱਲ ਮੋੜ ਦਿੱਤਾ, ਜਿਸ ਕਾਰਨ ਉਹ ਪਿੱਛੇ ਤੋਂ ਆ ਰਹੇ ਤੇਲ ਟੈਂਕਰ ਨਾਲ ਟਕਰਾ ਗਿਆ। ਹਾਦਸੇ ਸਮੇਂ ਤੇਲ ਟੈਂਕਰ ਖਾਲੀ ਸੀ ਅਤੇ ਉਸ ਵਿੱਚ ਤੇਲ ਨਹੀਂ ਸੀ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ ਅਤੇ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਹਾਲਾਂਕਿ ਇਸ ਹਾਦਸੇ ਵਿੱਚ ਟਰੈਕਟਰ ਚਾਲਕ ਹਰਦੀਪ ਸਿੰਘ ਵਾਸੀ ਚੱਠੇ ਸੇਖਵਾਂ ਅਤੇ ਟੈਂਕਰ ਚਾਲਕ ਹਰਜਿੰਦਰ ਸਿੰਘ ਵਾਸੀ ਤਰਨਤਾਰਨ ਜ਼ਖ਼ਮੀ ਹੋ ਗਏ।

ਐਸ.ਐਸ.ਐਫ. ਦੀ ਟੀਮ ਦੇ ਮੌਕੇ ’ਤੇ ਪੁੱਜਣ ਤੋਂ ਪਹਿਲਾਂ ਹੀ ਲੋਕਾਂ ਨੇ ਟੈਂਕਰ ਚਾਲਕ ਨੂੰ ਐਂਬੂਲੈਂਸ ਵਿੱਚ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਜਦਕਿ ਟਰੈਕਟਰ ਚਾਲਕ ਨੂੰ ਨਿੱਜੀ ਵਾਹਨ ਵਿੱਚ ਸਿਵਲ ਹਸਪਤਾਲ ਭਵਾਨੀਗੜ੍ਹ ਪਹੁੰਚਾਇਆ ਗਿਆ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਐੱਸ.ਐੱਸ.ਐੱਫ. ਦੀ ਟੀਮ ਨੇ ਹਾਈਡਰਾ ਮਸ਼ੀਨ ਮੰਗਵਾ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments