Homeਪੰਜਾਬਹੁਸ਼ਿਆਰਪੁਰ ਦੇ ਸਾਬਕਾ ਸਰਪੰਚ ਦੇ ਪੁੱਤਰ ਦੀ ਤੁਰਕੀ 'ਚ ਮੌਤ

ਹੁਸ਼ਿਆਰਪੁਰ ਦੇ ਸਾਬਕਾ ਸਰਪੰਚ ਦੇ ਪੁੱਤਰ ਦੀ ਤੁਰਕੀ ‘ਚ ਮੌਤ

ਹੁਸ਼ਿਆਰਪੁਰ: ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਵਿਅਕਤੀ ਦੀ ਤੁਰਕੀ ਵਿੱਚ ਵਾਪਰੇ ਕਰੇਨ ਹਾਦਸੇ ਦੌਰਾਨ ਮੌਤ ਹੋਣ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਛਾਣ 43 ਸਾਲਾ ਹਰਜਿੰਦਰ ਸਿੰਘ ਵਜੋਂ ਹੋਈ ਹੈ। ਉਹ ਟਾਂਡਾ ਉੜਮੁੜ ਦੇ ਪਿੰਡ ਰੱਲਣ ਦਾ ਵਸਨੀਕ ਅਤੇ ਪਿੰਡ ਦੇ ਸਾਬਕਾ ਸਰਪੰਚ ਦਾ ਪੁੱਤਰ ਸੀ।

ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਰੋਜ਼ਗਾਰ ਦੇ ਸਿਲਸਿਲੇ ਵਿੱਚ ਤੁਰਕੀ ਗਿਆ ਹੋਇਆ ਸੀ। 28 ਅਗਸਤ ਨੂੰ ਤੁਰਕੀ ਦੇ ਬਰਸਾ ਸ਼ਹਿਰ ਵਿੱਚ ਕਰੇਨ ਦੀ ਮੁਰੰਮਤ ਨਾਲ ਜੁੜਿਆ ਕੰਮ ਕਰਦੇ ਸਮੇਂ ਹਾਦਸਾ ਵਾਪਰ ਗਿਆ। ਇਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਹਾਦਸੇ ਤੋਂ ਬਾਅਦ ਹਰਜਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਗਿਆ, ਪਰ ਗੰਭੀਰ ਸੱਟਾਂ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਰਹੀ। ਆਖ਼ਰਕਾਰ 29 ਅਗਸਤ ਨੂੰ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

ਹਰਜਿੰਦਰ ਸਿੰਘ ਦੀ ਮੌਤ ਦੀ ਖ਼ਬਰ ਮਿਲਦੇ ਹੀ ਪੰਜਾਬ ਵਿੱਚ ਉਸ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ। ਪਿੰਡ ਰੱਲਣ ਵਿੱਚ ਵੀ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਹਰਜਿੰਦਰ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।

ਵਿਦੇਸ਼ ਵਿੱਚ ਵਾਪਰੇ ਇਸ ਹਾਦਸੇ ਤੋਂ ਬਾਅਦ ਪਰਿਵਾਰ ਦੀ ਸਭ ਤੋਂ ਵੱਡੀ ਚਿੰਤਾ ਮ੍ਰਿਤਕ ਦੀ ਦੇਹ ਨੂੰ ਵਾਪਸ ਪੰਜਾਬ ਲਿਆਉਣ ਦੀ ਸੀ। ਉਪਲਬਧ ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਦੀ ਮ੍ਰਿਤਕ ਦੇਹ 4 ਸਤੰਬਰ ਨੂੰ ਭਾਰਤ ਪਹੁੰਚਣ ਦੀ ਉਮੀਦ ਹੈ। ਇਸ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀ ਉਸ ਦਾ ਅੰਤਿਮ ਸੰਸਕਾਰ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments