Homeਹਰਿਆਣਾਐਚ.ਐਸ.ਜੀ.ਪੀ.ਸੀ. ਦੇ ਚੇਅਰਮੈਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਸਿੱਖ ਸ਼ਰਧਾਲੂਆਂ ਦੇ ਜਥੇ...

ਐਚ.ਐਸ.ਜੀ.ਪੀ.ਸੀ. ਦੇ ਚੇਅਰਮੈਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਤੀਰਥ ਯਾਤਰਾ ਲਈ ਕੀਤਾ ਰਵਾਨਾ 

ਕਰਨਾਲ : ਭਾਰਤ ਤੋਂ ਸਿੱਖ ਸੰਗਤ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋ ਗਿਆ ਹੈ। 92 ਸ਼ਰਧਾਲੂਆਂ ਨੂੰ ਯਾਤਰਾ ਦੀ ਇਜਾਜ਼ਤ ਮਿਲੀ ਅਤੇ ਜਥਾ 13 ਨਵੰਬਰ ਨੂੰ ਵਾਪਸ ਆਵੇਗਾ। ਹਰਿਆਣਾ ਸਿੱਖ ਗੁਰਦੁਆਰਾ ਪਰਬੰਧਕ ਕਮੇਟੀ (ਐਚ.ਐਸ.ਜੀ.ਪੀ.ਸੀ.) ਦੇ ਚੇਅਰਮੈਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਤੀਰਥ ਯਾਤਰਾ ਲਈ ਰਵਾਨਾ ਕੀਤਾ। ਜਥੇ ਨੂੰ ਰਵਾਨਾ ਕਰਦਿਆਂ ਉਨ੍ਹਾਂ ਨੇ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ ਪ੍ਰਦਾਨ ਕੀਤੇ।

ਝੀਂਡਾ ਨੇ ਦੱਸਿਆ ਕਿ ਕਮੇਟੀ ਨੇ 200 ਸ਼ਰਧਾਲੂਆਂ ਨੂੰ ਯਾਤਰਾ ਦੀ ਆਗਿਆ ਦੇਣ ਦੀ ਬੇਨਤੀ ਕੀਤੀ ਸੀ, ਪਰ ਸਰਕਾਰੀ ਰਸਮਾਂ ਅਤੇ ਸੁਰੱਖਿਆ ਜਾਂਚ ਤੋਂ ਬਾਅਦ 92 ਸ਼ਰਧਾਲੂਆਂ ਨੂੰ ਆਗਿਆ ਦਿੱਤੀ ਗਈ ਹੈ। ਉਨ੍ਹਾਂ ਨੇ ਭਾਰਤ ਸਰਕਾਰ ਅਤੇ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ। ਜੱਥਾ 13 ਨਵੰਬਰ ਨੂੰ ਭਾਰਤ ਪਰਤੇਗਾ। ਇਸ ਦੌਰਾਨ ਸ਼ਰਧਾਲੂ ਪਾਕਿਸਤਾਨ ਸਥਿਤ ਇਤਿਹਾਸਕ ਸਿੱਖ ਗੁਰਦੁਆਰਿਆਂ ਵਿੱਚ ਮੱਥਾ ਟੇਕਣਗੇ ਅਤੇ ਦਰਸ਼ਨ ਕਰਨਗੇ।

ਪ੍ਰਧਾਨ ਝੀਂਡਾ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਇਨ੍ਹਾਂ ਤੀਰਥ ਯਾਤਰਾਵਾਂ ‘ਤੇ ਪਾਬੰਦੀ ਲਗਾਉਣ ਦੇ ਯਤਨ ਕੀਤੇ ਜਾ ਰਹੇ ਸਨ, ਪਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰੰਤਰ ਯਤਨਾਂ ਅਤੇ ਪਾਕਿਸਤਾਨ ਵਿੱਚ ਸਥਿਤ ਗੁਰੂ ਘਰਾਂ ਦੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਨੂੰ ਦੇਖਦਿਆਂ ਸਰਕਾਰ ਨੇ ਯਾਤਰਾ ਦੀ ਆਗਿਆ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments