Homeਪੰਜਾਬਪੰਜਾਬ ਵਿਧਾਨ ਸਭਾ ’ਚ ਜ਼ਬਰਦਸਤ ਹੰਗਾਮਾ, ਕਾਂਗਰਸ ਨੇ ਕੀਤਾ ਵਾਕਆਊਟ

ਪੰਜਾਬ ਵਿਧਾਨ ਸਭਾ ’ਚ ਜ਼ਬਰਦਸਤ ਹੰਗਾਮਾ, ਕਾਂਗਰਸ ਨੇ ਕੀਤਾ ਵਾਕਆਊਟ

ਪੰਜਾਬ : ਅੱਜ ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਦੂਜਾ ਦਿਨ ਹੈ ਅਤੇ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਸਾਰ ਵਿਰੋਧੀ ਧਿਰ ਵੱਲੋਂ ਸਦਨ ਵਿਚ ਹੰਗਾਮਾ ਕਰ ਦਿੱਤਾ ਗਿਆ। ਦੱਸ ਦਈਏ ਕਿ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਜ਼ੀਰੋ ਆਵਰ ਦੀ ਮੰਗ ਕੀਤੀ, ਜਿਸ ‘ਤੇ ਵਿਧਾਨ ਸਭਾ ਸਪੀਕਰ ਨੇ ਸਾਫ਼ ਕੀਤਾ ਕਿ ਸਪੈਸ਼ਲ ਸੈਸ਼ਨ ਵਿੱਚ ਜ਼ੀਰੋ ਆਵਰ ਨਹੀਂ ਹੁੰਦਾ। ਇਸ ਹੰਗਾਮੇ ਤੋਂ ਬਾਅਦ ਕਾਂਗਰਸ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਸ ਮਗਰੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਵਿਧਾਨ ਸਭਾ ਦਾ ਸਪੈਸ਼ਲ 2 ਹੋਰ ਦਿਨਾਂ ਲਈ ਵਧਾ ਦਿੱਤਾ ਗਿਆ ਹੈ ਅਤੇ ਹੁਣ 14 ਅਤੇ 15 ਜੁਲਾਈ ਨੂੰ ਅਗਲੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਛੁੱਟੀ ਹੋਣ ਕਰਕੇ ਇਸ ਸੈਸ਼ਨ ਦੀ ਅਗਲੀ ਕਾਰਵਾਈ 14-15 ਜੁਲਾਈ ਨੂੰ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments