HomeਹਰਿਆਣਾIAS ਤੇ ਆਰਕੀਟੈਕਚਰ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਕਜ ਅਗਰਵਾਲ ਨੂੰ ਸਰਕਾਰ ਨੇ...

IAS ਤੇ ਆਰਕੀਟੈਕਚਰ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਕਜ ਅਗਰਵਾਲ ਨੂੰ ਸਰਕਾਰ ਨੇ ਕੀਤਾ ਮੁਅੱਤਲ

ਚੰਡੀਗੜ੍ਹ: ਹਰਿਆਣਾ ਦੇ ਮਸ਼ਹੂਰ ਬੈਂਕ ਘੋਟਾਲੇ ਦੀ ਜਾਂਚ ਦਾ ਦਾਇਰਾ ਲਗਾਤਾਰ ਵਧਦਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਸੀ.ਬੀ.ਆਈ. ਦਾ ਨਿਸ਼ਾਨਾ ਹੁਣ ਮੁਅੱਤਲ ਆਈ.ਏ. ਐੱਸ ਅਧਿਕਾਰੀ ਪ੍ਰਦੀਪ ਕੁਮਾਰ ਹਨ। ਉਸ ਦੀ ਭਾਲ ਲਈ ਏਜੰਸੀ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਜਦੋਂ ਕਿ ਆਈ.ਏ.ਐਸ. ਅਧਿਕਾਰੀ ਪ੍ਰਦੀਪ ਕੁਮਾਰ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ।

ਮੀਡੀਆ ਰਿਪੋਰਟਾਂ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਿਫਤਾਰੀ ਦੇ ਡਰ ਕਾਰਨ ਉਹ ਫਿਲਹਾਲ ਜਾਂਚ ਏਜੰਸੀ ਦੀ ਪਹੁੰਚ ਤੋਂ ਬਾਹਰ ਹਨ। ਉਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਵੀਰਵਾਰ ਨੂੰ ਸੀ.ਬੀ.ਆਈ. ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ਵਿੱਚ 3 ਥਾਵਾਂ ’ਤੇ ਛਾਪੇ ਮਾਰੇ। ਛਾਪੇਮਾਰੀ ਕੀਤੀ ਗਈ ਪਰ ਉਹ ਕਿਧਰੇ ਵੀ ਨਹੀਂ ਮਿਲੇ। ਦੱਸਿਆ ਜਾ ਰਿਹਾ ਹੈ ਕਿ ਸੀ.ਬੀ.ਆਈ. ਪੁੱਛਗਿੱਛ ਦੌਰਾਨ ਉਸ ਦੇ ਪਰਿਵਾਰਕ ਮੈਂਬਰਾਂ ਨੇ ਵੀ ਅਣਜਾਣਤਾ ਪ੍ਰਗਟਾਈ। ਦੱਸਿਆ ਜਾ ਰਿਹਾ ਹੈ ਕਿ ਪ੍ਰਦੀਪ ਕੁਮਾਰ 3 ਦਿਨਾਂ ਤੋਂ ਲਾਪਤਾ ਹਨ ਪਰ ਹਾਲੇ ਤੱਕ ਇਸ ਮਾਮਲੇ ‘ਚ ਪਰਿਵਾਰ ਵੱਲੋਂ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਇਸ ਦੇ ਨਾਲ ਹੀ , ਘੁਟਾਲੇ ਵਿੱਚ ਸਲਾਖਾਂ ਪਿੱਛੇ ਪਹੁੰਚੇ ਆਈ.ਏ.ਐਸ. ਅਤੇ ਆਰਕੀਟੈਕਚਰ ਵਿਭਾਗ ਦੇ ਪ੍ਰਮੁੱਖ ਸਕੱਤਰ ਪੰਕਜ ਅਗਰਵਾਲ (ਬੈਚ-2000) ਨੂੰ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਕਜ ਅਗਰਵਾਲ ਨੂੰ 22 ਜੂਨ, 2026 ਤੋਂ ਮੁਅੱਤਲ ਮੰਨਿਆ ਗਿਆ ਹੈ। ਨਿਯਮਾਂ ਅਨੁਸਾਰ ਜੇਕਰ ਕੋਈ ਅਧਿਕਾਰੀ 24 ਘੰਟਿਆਂ ਤੋਂ ਵੱਧ ਸਮੇਂ ਤੱਕ ਪੁਲਿਸ ਹਿਰਾਸਤ ਵਿੱਚ ਰਹਿੰਦਾ ਹੈ ਤਾਂ ਉਸ ਨੂੰ ਮੁਅੱਤਲ ਕਰ ਦਿੱਤਾ ਜਾਂਦਾ ਹੈ।

ਸੀ.ਬੀ.ਆਈ. ਨੇ ਪੰਕਜ ਨੂੰ 22 ਜੂਨ ਦੀ ਰਾਤ ਨੂੰ ਹਿਰਾਸਤ ਵਿੱਚ ਲਿਆ ਸੀ। ਸੀ.ਬੀ.ਆਈ. ਮੁਲਜ਼ਮਾਂ ਵੱਲੋਂ ਦਰਜ ਕੀਤੇ ਕੇਸ ਵਿੱਚ ਆਈ.ਏ.ਐਸ. ਅਧਿਕਾਰੀ ਪ੍ਰਦੀਪ ਕੁਮਾਰ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਪੰਚਕੂਲਾ ਦੀ ਜ਼ਿਲ੍ਹਾ ਅਦਾਲਤ ਨੇ ਇਸ ਪਟੀਸ਼ਨ ‘ਤੇ ਮੁੱਢਲੀ ਸੁਣਵਾਈ ਕਰਦਿਆਂ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕਰਕੇ 2 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments