Homeਪੰਜਾਬਈ.ਡੀ ਸਾਹਮਣੇ ਪੇਸ਼ ਹੋਏ ਆਈ.ਏ.ਐਸ. ਅਧਿਕਾਰੀ ਕੰਵਲਪ੍ਰੀਤ ਬਰਾੜ

ਈ.ਡੀ ਸਾਹਮਣੇ ਪੇਸ਼ ਹੋਏ ਆਈ.ਏ.ਐਸ. ਅਧਿਕਾਰੀ ਕੰਵਲਪ੍ਰੀਤ ਬਰਾੜ

ਪੰਜਾਬ: ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਕੰਵਲਪ੍ਰੀਤ ਬਰਾੜ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਸਾਹਮਣੇ ਪੇਸ਼ ਹੋਏ। ਈ.ਡੀ ਨੇ ਉਨ੍ਹਾਂ ਨੂੰ ਮੋਹਾਲੀ ਸਥਿਤ ਇੱਕ ਪ੍ਰੋਜੈਕਟ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਸੀ। ਜਾਂਚ ਦਾ ਮੁੱਖ ਕੇਂਦਰ ਪ੍ਰੋਜੈਕਟ ਲਈ ਜ਼ਮੀਨੀ ਵਰਤੋਂ ਦੀ ਤਬਦੀਲੀ (ਸੀ.ਐਲ.ਯੂ.) ਦੀ ਪ੍ਰਵਾਨਗੀ ਦੇਣ ਵਿੱਚ ਕਥਿਤ ਬੇਨਿਯਮੀਆਂ ‘ਤੇ ਹੈ।

ਇਹ ਮਾਮਲਾ ਸਾਲ 2020 ਵਿੱਚ ਪਿੰਡ ਪਲਹੇੜੀ ਦੇ ਜ਼ਮੀਨ ਮਾਲਕ ਕਰਮਜੀਤ ਸਿੰਘ ਦੀ ਸ਼ਿਕਾਇਤ ਨਾਲ ਸ਼ੁਰੂ ਹੋਇਆ ਸੀ। ਦੋਸ਼ ਸੀ ਕਿ ਸਨਟੈਕ ਸਿਟੀ ਦੇ ਪ੍ਰਮੋਟਰਾਂ ਨੇ 53 ਕਨਾਲ ਜ਼ਮੀਨ ਸਮੇਤ 14 ਕਿਸਾਨਾਂ ਦੀ ਕਰੀਬ 30.5 ਏਕੜ ਜ਼ਮੀਨ ਸਬੰਧੀ ਕਥਿਤ ਜਾਅਲੀ ਸਹਿਮਤੀ ਪੱਤਰ ਤਿਆਰ ਕੀਤੇ। ਇਨ੍ਹਾਂ ਦਸਤਾਵੇਜ਼ਾਂ ‘ਤੇ ਕਿਸਾਨਾਂ ਦੇ ਜਾਅਲੀ ਦਸਤਖ਼ਤ ਅਤੇ ਅੰਗੂਠੇ ਦੇ ਨਿਸ਼ਾਨ ਲਗਾਏ ਜਾਣ ਦੇ ਦੋਸ਼ ਸਨ।

ਜਾਂਚ ਤੋਂ ਬਾਅਦ ਨਵੰਬਰ 2022 ਵਿੱਚ ਮੁੱਲਾਂਪੁਰ ਥਾਣੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਇਸ ਐਫ.ਆਈ.ਆਰ. ਦੇ ਆਧਾਰ ’ਤੇ ਈ.ਡੀ ਨੇ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ। ਜਾਂਚ ਦੌਰਾਨ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ’ਤੇ ਛਾਪੇ ਮਾਰੇ ਗਏ ਅਤੇ ਸਨਟੈਕ ਸਿਟੀ ਦੇ ਪ੍ਰਮੋਟਰ ਅਜੈ ਸਹਿਗਲ ਸਮੇਤ ਸਬੰਧਤ ਕੰਪਨੀਆਂ ਦੇ ਅਧਿਕਾਰੀਆਂ ਅਤੇ ਡਾਇਰੈਕਟਰਾਂ ਤੋਂ ਪੁੱਛਗਿੱਛ ਕੀਤੀ ਗਈ।

ਈ.ਡੀ ਦੀ ਕਾਰਵਾਈ ਦੌਰਾਨ ਕਾਰੋਬਾਰੀ ਨਿ ਤਿਨ ਗੋਹਲ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਰਿਪੋਰਟਾਂ ਮੁਤਾਬਕ ਇਸ ਦੌਰਾਨ 21 ਲੱਖ ਰੁਪਏ ਦੀ ਨਕਦੀ ਕਥਿਤ ਤੌਰ ‘ਤੇ ਨੌਵੀਂ ਮੰਜ਼ਿਲ ਤੋਂ ਹੇਠਾਂ ਸੁੱਟ ਦਿੱਤੀ ਗਈ। ਅਜੈ ਸਹਿਗਲ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਵਿਸ਼ੇਸ਼ ਪੀ.ਐਮ.ਐਲ.ਏ. ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਹੁਣ, ਆਈ.ਏ.ਐਸ. ਅਧਿਕਾਰੀ ਕੰਵਲਪ੍ਰੀਤ ਬਰਾੜ ਤੋਂ ਪੁੱਛਗਿੱਛ ਕਰਕੇ, ਈ.ਡੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਨ੍ਹਾਂ ਨੇ ਸੀ.ਐਲ.ਯੂ. ਪ੍ਰਵਾਨਗੀ ਪ੍ਰਕਿਰਿਆ ਵਿੱਚ ਕੀ ਭੂਮਿਕਾ ਨਿਭਾਈ ਅਤੇ ਕਥਿਤ ਬੇਨਿਯਮੀਆਂ ਨਾਲ ਸਬੰਧਤ ਹੋਰ ਪਹਿਲੂ ਕੀ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments