Home ਸੰਸਾਰ ਸੋਨੇ ਦੀ ਗੈਰ-ਕਾਨੂੰਨੀ ਮਾਈਨਿੰਗ ਬਣੀ ਮੌਤ ਦਾ ਕਾਰਨ, ਮਲਬੇ ਹੇਠ ਦੱਬੇ 3...

ਸੋਨੇ ਦੀ ਗੈਰ-ਕਾਨੂੰਨੀ ਮਾਈਨਿੰਗ ਬਣੀ ਮੌਤ ਦਾ ਕਾਰਨ, ਮਲਬੇ ਹੇਠ ਦੱਬੇ 3 ਮਜ਼ਦੂਰ

0

ਪਿਸ਼ਾਵਰ: ਪਾਕਿਸਤਾਨ ਤੋਂ ਇੱਕ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਗੈਰ-ਕਾਨੂੰਨੀ ਤਰੀਕੇ ਨਾਲ ਸੋਨੇ ਦੀ ਖੁਦਾਈ ਕਰ ਰਹੇ ਮਜ਼ਦੂਰਾਂ ‘ਤੇ ਅਚਾਨਕ ਮਿੱਟੀ ਦਾ ਵੱਡਾ ਢੇਰ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਇਹ ਘਟਨਾ ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਦੇ ਕੋਹਾਟ ਜ਼ਿਲ੍ਹੇ ਵਿੱਚ ਵਾਪਰੀ। ਮਜ਼ਦੂਰ ਦਾਰਾ-ਬੋਕਾਚ ਇਲਾਕੇ ਵਿੱਚ ਸੋਨੇ ਦੀ ਖੁਦਾਈ ਕਰ ਰਹੇ ਸਨ। ਇਸੇ ਦੌਰਾਨ ਅਚਾਨਕ ਮਿੱਟੀ ਦਾ ਵੱਡਾ ਹਿੱਸਾ ਉਨ੍ਹਾਂ ਉੱਪਰ ਆ ਡਿੱਗਿਆ, ਜਿਸ ਕਾਰਨ ਤਿੰਨੇ ਮਜ਼ਦੂਰ ਮਲਬੇ ਹੇਠ ਦੱਬ ਗਏ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚੀਆਂ। ਗੰਬਿਟ ਪੁਲਿਸ ਮੁਤਾਬਕ ਤਿੰਨਾਂ ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਮਲਬੇ ਵਿੱਚੋਂ ਬਾਹਰ ਕੱਢੀਆਂ ਗਈਆਂ ਅਤੇ ਸਥਾਨਕ ਹਸਪਤਾਲ ਪਹੁੰਚਾਇਆ ਗਿਆ।

ਦੱਸਣਯੋਗ ਹੈ ਕਿ ਇਸੇ ਇਲਾਕੇ ਵਿੱਚ ਇਸ ਸਾਲ ਜਨਵਰੀ ਮਹੀਨੇ ਦੌਰਾਨ ਵੀ ਸੋਨੇ ਦੀ ਖੁਦਾਈ ਕਰਦੇ ਸਮੇਂ ਅਜਿਹਾ ਹੀ ਹਾਦਸਾ ਵਾਪਰਿਆ ਸੀ। ਉਸ ਸਮੇਂ ਮਿੱਟੀ ਦਾ ਢੇਰ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਸੀ।

NO COMMENTS

LEAVE A REPLY

Please enter your comment!
Please enter your name here

Exit mobile version