Homeਦੇਸ਼ਆਈ.ਐਮ.ਡੀ ਵੱਲੋਂ ਅਲਰਟ ਜਾਰੀ, ਭਾਰਤ ਦੇ 15 ਰਾਜਾਂ ’ਚ ਪਵੇਗੀ ਭਾਰੀ ਬਾਰਿਸ਼

ਆਈ.ਐਮ.ਡੀ ਵੱਲੋਂ ਅਲਰਟ ਜਾਰੀ, ਭਾਰਤ ਦੇ 15 ਰਾਜਾਂ ’ਚ ਪਵੇਗੀ ਭਾਰੀ ਬਾਰਿਸ਼

ਦਿੱਲੀ : ਮਾਨਸੂਨ ਦੇ ਸਰਗਰਮ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਜਿਸ ਦੇ ਚਲਦਿਆਂ ਦਿੱਲੀ ਅਤੇ ਇਸ ਨਾਲ ਲੱਗਦੇ ਇਲਾਕਿਆਂ ਵਿੱਚ ਅੱਜ ਮੌਸਮ ਸੁਹਾਵਣਾ ਹੈ। ਅਸਮਾਨ ਸੰਘਣੇ ਕਾਲੇ ਬੱਦਲਾਂ ਨਾਲ ਢੱਕਿਆ ਹੋਇਆ ਹੈ ਅਤੇ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਕੁੱਝ ਥਾਵਾਂ ‘ਤੇ ਗਰਜ-ਚਮਕ ਦੇ ਨਾਲ-ਨਾਲ ਥੋੜੀ-ਥੋੜੀ ਬਾਰਿਸ਼ ਵੀ ਹੋਈ ਹੈ। ਭਾਰਤੀ ਮੌਸਮ ਵਿਭਾਗ ਸੋਮਵਾਰ ਯਾਨੀਕੀ ਅੱਜ ਲਈ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅੱਜ ਦਿਨ ਭਰ ਦਿੱਲੀ-ਐਨਸੀਆਰ ਦੇ ਵੱਖ-ਵੱਖ ਖੇਤਰਾਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।

ਕਈ ਰਾਜਾਂ ’ਚ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਭਾਰਤ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਪੱਛਮੀ ਬੰਗਾਲ ਅਤੇ ਇਸਦੇ ਆਲੇ ਦੁਆਲੇ ਦੇ ਗੰਗਾ ਤੱਟਵਰਤੀ ਖੇਤਰਾਂ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਅਜਿਹੀ ਸਥਿਤੀ ਵਿੱਚ, 7 ਜੁਲਾਈ ਤੋਂ 9 ਜੁਲਾਈ ਤੱਕ, ਛੱਤੀਸਗੜ੍ਹ, ਵਿਦਰਭ, ਪੂਰਬੀ ਮੱਧ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਮੱਧ ਮਹਾਰਾਸ਼ਟਰ ਵਿੱਚ ਅਲੱਗ-ਅਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments