HomePunjabਮਨਾਲੀ ਬੱਸ ਹਾਦਸੇ 'ਚ ਮ੍ਰਿਤਕ ਡਰਾਈਵਰ/ਕੰਡਕਟਰ ਦੇ ਪਰਿਵਾਰ ਲਈ ਵਿਭਾਗ ਦਾ ਅਹਿਮ...

ਮਨਾਲੀ ਬੱਸ ਹਾਦਸੇ ‘ਚ ਮ੍ਰਿਤਕ ਡਰਾਈਵਰ/ਕੰਡਕਟਰ ਦੇ ਪਰਿਵਾਰ ਲਈ ਵਿਭਾਗ ਦਾ ਅਹਿਮ ਐਲਾਨ

ਜਲੰਧਰ : ਹਿਮਾਚਲ ਰੂਟ ‘ਤੇ ਮਨਾਲੀ-ਕੁੱਲੂ ਜਾਣ ਵਾਲੀ ਪੀਆਰਟੀਸੀ ਬੱਸ (PRTC bus) ਦਾ ਡਰਾਈਵਰ ਅਤੇ ਕੰਡਕਟਰ ਬਿਆਸ ਦਰਿਆ ‘ਚ ਰੁੜ੍ਹ ਗਏ, ਜਿਸ ਕਾਰਨ ਵਿਭਾਗ ਨੇ ਚਾਲਕ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ‘ਤੇ ਵਿਭਾਗੀ ਕਾਰਵਾਈ ਕਰਦੇ ਹੋਏ ਫਾਈਲ ਤਿਆਰ ਕੀਤੀ ਜਾ ਰਹੀ ਹੈ। ਇਹ ਐਲਾਨ ਵਿਭਾਗ ਵੱਲੋਂ ਪ੍ਰਦਰਸ਼ਨ ਦੌਰਾਨ ਕੀਤਾ ਗਿਆ ਹੈ।

ਵਿਭਾਗ ਵੱਲੋਂ ਮੁਆਵਜ਼ਾ ਜਾਰੀ ਕਰਨ ਸਬੰਧੀ ਕੀਤੀ ਜਾ ਰਹੀ ਦੇਰੀ ਕਾਰਨ ਬੀਤੇ ਦਿਨ ਪਨਬੱਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪਟਿਆਲਾ ਬੱਸ ਸਟੈਂਡ ਦੇ ਨੇੜੇ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ ਅਤੇ ਬੱਸ ਅੱਡੇ ਦੇ ਗੇਟ ਬੰਦ ਕਰ ਕੇ ਆਵਾਜਾਈ ਨੂੰ ਰੋਕ ਦਿੱਤਾ ਗਿਆ। ਯੂਨੀਅਨ ਵੱਲੋਂ ਸੂਬੇ ਭਰ ਵਿਚ ਬੱਸਾਂ ਦਾ ਚੱਕਾ ਜਾਮ ਕਰਨ ਦੀ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਵਿਭਾਗ ਵੱਲੋਂ ਮ੍ਰਿਤਕ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਕ ਮੈਂਬਰਾਂ ਨੂੰ ਭੋਗ ਤੋਂ ਪਹਿਲਾਂ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ। ਯੂਨੀਅਨ ਦੇ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਚਾਨਣ ਸਿੰਘ ਚੰਨਾ ਨੇ ਕਿਹਾ ਕਿ ਭੋਗ ਤੋਂ ਪਹਿਲਾਂ ਮੁਆਵਜ਼ਾ ਰਾਸ਼ੀ ਮ੍ਰਿਤਕਾਂ ਦੇ ਪਰਿਵਾਰਾਂ ਦੇ ਅਕਾਊਂਟ ਵਿਚ ਪਾਈ ਜਾਵੇ।

ਇਸ ਸਬੰਧੀ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਦੇ ਹੈੱਡ ਆਫਿਸ ਪਟਿਆਲਾ ਵੱਲੋਂ ਜਾਰੀ ਕੀਤੇ ਗਏ ਪੱਤਰ ਨੰਬਰ ‘ਸਪੈਸ਼ਲ-2’ ਵਿਚ ਦੱਸਿਆ ਗਿਆ ਕਿ ਹਿਮਾਚਲ ਵਿਚ ਸੜਕਾਂ ਦੇ ਨੁਕਸਾਨੇ ਜਾਣ ਕਾਰਨ ਚੰਡੀਗੜ੍ਹ ਡਿਪੂ ਦੀ ਬੱਸ ਨੰਬਰ ਪੀ ਬੀ 65 ਬੀ ਬੀ 4893 ਮਨਾਲੀ ਜਾਂਦੇ ਸਮੇਂ ਬਿਆਸ ਦਰਿਆ ’ਚ ਵਹਿ ਗਈ ਸੀ, ਜਿਸ ਨਾਲ ਇਸ ਵਿਚ ਸਵਾਰ ਮੁਲਾਜ਼ਮਾਂ ਦੀ ਮੌਤ ਹੋ ਗਈ ਸੀ। ਇਸ ਕਾਰਨ ਤੁਰੰਤ ਪ੍ਰਭਾਵ ਨਾਲ 25-25 ਲੱਖ ਦੀ ਮਦਦ ਦਿੱਤੀ ਜਾਵੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments