ਚੰਡੀਗੜ੍ਹ: ਹਰਿਆਣਾ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ‘ਤੇ ਇੱਕ ਅਹਿਮ ਸਮੀਖਿਆ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਨੂੰ ਲੈ ਕੇ ਇੱਕ ਖ਼ਾਸ ਗੱਲ ਸਾਹਮਣੇ ਆਈ ਹੈ ਕਿਉਂਕਿ ਇਸ ਵਿੱਚ ਕਾਂਗਰਸ ਦੇ 4 ਮੁਅੱਤਲ ਵਿਧਾਇਕ ਵੀ ਮੌਜੂਦ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਕੈਬਨਿਟ ਮੰਤਰੀ ਵਿਪੁਲ ਗੋਇਲ, ਆਰਤੀ ਰਾਓ ਅਤੇ ਅਰਵਿੰਦ ਸ਼ਰਮਾ ਵੀ ਮੌਜੂਦ ਹਨ।
ਇਸ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਵਿਸ਼ੇਸ਼ ਚਰਚਾ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਭਾਜਪਾ ਦੇ ਕਈ ਵਿਧਾਇਕ ਵੀ ਸ਼ਾਮਲ ਹਨ।
