ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਇਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਦੌਰਾਨ ਕਈ ਰਾਜਨੀਤਿਕ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਮੀਟਿੰਗ ਭਲਕੇ ਯਾਨੀ 25 ਜੁਲਾਈ ਦੁਪਹਿਰ 12 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ, ਜਿਸ ਵਿੱਚ ਸਾਰੇ ਕੈਬਨਿਟ ਮੰਤਰੀ ਹਿੱਸਾ ਲੈਣਗੇ।













