HomePunjabਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ

ਜੰਮੂ ਕਸ਼ਮੀਰ : ਸ਼੍ਰੀ ਅਮਰਨਾਥ (Sri Amarnath) ਯਾਤਰੀਆਂ ਲਈ ਅਹਿਮ ਖ਼ਬਰ ਹੈ। ਦਰਅਸਲ 1 ਜੁਲਾਈ ਤੋਂ ਸ਼ੁਰੂ ਹੋ ਰਹੀ ਸ਼੍ਰੀ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਲਈ ਸ਼੍ਰਾਈਨ ਬੋਰਡ ਵੱਲੋਂ ਆਨਲਾਈਨ ਹੈਲੀਕਾਪਟਰ ਬੁਕਿੰਗ ਸ਼ੁਰੂ ਕਰ ਦਿੱਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਕਤ ਬੁਕਿੰਗ ਸੇਵਾ ਸ਼੍ਰੀਨਗਰ, ਬਾਲਟਾਲ ਅਤੇ ਪਹਿਲਗਾਮ ਰੂਟਾਂ ‘ਤੇ ਉਪਲਬਧ ਹੋਵੇਗੀ। ਇਸ ਦੌਰਾਨ ਯਾਤਰੀ ਐਡਵਾਂਸ ਬੁਕਿੰਗ ਕਰਵਾ ਕੇ ਬਾਬਾ ਬਰਫਾਨੀ ਦੇ ਦਰਸ਼ਨ ਕਰ ਸਕਦੇ ਹਨ ਅਤੇ ਇਸ ਵਾਰ ਇਹ ਯਾਤਰਾ 1 ਜੁਲਾਈ ਤੋਂ ਸ਼ੁਰੂ ਹੋ ਕੇ ਰੱਖੜੀ ਵਾਲੇ ਦਿਨ 30 ਅਗਸਤ ਨੂੰ ਸਮਾਪਤ ਹੋਵੇਗੀ। ਯਾਤਰੀਆਂ ਲਈ ਸਭ ਤੋਂ ਵੱਡੀ ਖੁਸ਼ਖਬਰੀ ਇਹ ਹੋਵੇਗੀ ਕਿ ਹੈਲੀਕਾਪਟਰ ਦੀ ਯਾਤਰਾ ਦਾ ਕਿਰਾਇਆ ਨਹੀਂ ਵਧਾਇਆ ਗਿਆ ਹੈ। ਯਾਤਰਾ ਨਾਲ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨੇ ਲਖਨਪੁਰ ਤੋਂ ਕਸ਼ਮੀਰ ਤੱਕ ਐਂਟਰੀ ਗੇਟ ਤੱਕ ਸਾਰੇ ਪ੍ਰਬੰਧ 20 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments