Homeਪੰਜਾਬਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ

ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ

ਬਠਿੰਡਾ : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2026 ਤੋਂ ਪੈਨਸ਼ਨਰ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਮਹੀਨਾਵਾਰ ਪੈਨਸ਼ਨ ਦੀ ਅਕਾਊਂਟਿੰਗ, ਈ-ਪੀ.ਪੀ.ਓ., ਪੈਨਸ਼ਨ ਡਾਟਾ, ਸ਼ਿਕਾਇਤ ਨਿਵਾਰਨ ਅਤੇ ਸਕਸੈਸ਼ਨ ਮਾਡਿਊਲ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਠਿੰਡਾ ਮਹੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਪੈਨਸ਼ਨਰਾਂ ਲਈ ਈ-ਕੇਵਾਈਸੀ ਕਰਵਾਉਣਾ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਅਪਲੋਡ ਕਰਨਾ ਲਾਜ਼ਮੀ ਹੈ।

ਇਸ ਸਬੰਧੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਠਿੰਡਾ ਵਿਖੇ 19 ਤੋਂ 21 ਨਵੰਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਦਿਨਾਂ ਦੌਰਾਨ ਪਹੁੰਚ ਕੇ ਆਪਣੀ ਈ-ਕੇਵਾਈਸੀ ਅਤੇ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਪੂਰੀ ਕਰਵਾਉਣ।

ਤਲਵੰਡੀ ਸਾਬੋ ਤਹਿਸੀਲ ਦੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਤਲਵੰਡੀ ਸਾਬੋ ਵਿਖੇ, ਜਦਕਿ ਨਥਾਣਾ ਅਤੇ ਫੂਲ ਇਲਾਕੇ ਦੇ ਪੈਨਸ਼ਨਰ ਸਬੰਧਤ ਖ਼ਜ਼ਾਨਾ ਦਫ਼ਤਰਾਂ ਵਿੱਚ ਇਹ ਸਹੂਲਤ ਪ੍ਰਾਪਤ ਕਰ ਸਕਦੇ ਹਨ।

ਮੇਲੇ ਵਿੱਚ ਆਉਣ ਸਮੇਂ ਪੈਨਸ਼ਨਰ ਆਪਣੇ ਨਾਲ ਪੀ.ਪੀ.ਓ. ਦੀ ਕਾਪੀ, ਆਧਾਰ ਕਾਰਡ, ਬੈਂਕ ਪਾਸਬੁੱਕ ਅਤੇ ਆਧਾਰ ਨਾਲ ਲਿੰਕ ਮੋਬਾਈਲ ਫੋਨ ਜ਼ਰੂਰ ਲੈ ਕੇ ਆਉਣ।

ਅਧਿਕਾਰੀ ਨੇ ਚਿਤਾਵਨੀ ਦਿੱਤੀ ਕਿ ਜਿਹੜੇ ਪੈਨਸ਼ਨਰ ਆਪਣੀ E-KYC ਅਤੇ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਨੂੰ ਭਵਿੱਖ ਵਿੱਚ ਪੈਨਸ਼ਨ ਪ੍ਰਾਪਤ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ ਅਤੇ ਉਨ੍ਹਾਂ ਦੀ ਪੈਨਸ਼ਨ ‘ਤੇ ਰੋਕ ਵੀ ਲੱਗ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments