Homeਪੰਜਾਬਪੰਜਾਬ 'ਚ ਘਰ ਬਣਾਉਣ ਦਾ ਸੁਪਨਾ ਦੇਖ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ

ਪੰਜਾਬ ‘ਚ ਘਰ ਬਣਾਉਣ ਦਾ ਸੁਪਨਾ ਦੇਖ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ

ਪੰਜਾਬ : ਪੰਜਾਬ ਵਿੱਚ ਘਰ ਅਤੇ ਕਮਰਸ਼ੀਅਲ ਇਮਾਰਤਾਂ ਬਣਾਉਣ ਵਾਲੇ ਲੋਕਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 15 ਨਵੰਬਰ ਤੋਂ ਨਕਸ਼ਾ ਪਾਸ ਕਰਵਾਉਣ, NOC ਅਤੇ ਜ਼ਮੀਨ ਦਾ CLU ਲੈਣ ਦੀ ਪ੍ਰਕਿਰਿਆ ਬਦਲਣ ਜਾ ਰਹੀ ਹੈ। ਇਸ ਤੋਂ ਬਾਅਦ ਹੁਣ ਇਹ ਸਹੂਲਤਾਂ ਐੱਮ-ਸੇਵਾ ਐਪ ਰਾਹੀਂ ਮੁਹੱਈਆ ਕਰਵਾਈਆਂ ਜਾਣਗੀਆਂ, ਜੋ ਪਹਿਲਾਂ ਈ-ਨਕਸ਼ਾ ਪੋਰਟਲ ਰਾਹੀਂ ਮਿਲਦੀਆਂ ਸਨ।

ਉੱਥੇ ਹੀ, ਇਸ ਨਵੀਂ ਵਿਵਸਥਾ ਦੇ ਲਾਗੂ ਹੋਣ ਤੋਂ ਪਹਿਲਾਂ ਹੀ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਪੁਰਾਣੇ ਪੋਰਟਲ ‘ਤੇ ਪਹਿਲਾਂ ਤੋਂ ਜਮ੍ਹਾਂ ਕਰਵਾਈਆਂ ਗਈਆਂ ਫਾਈਲਾਂ ਵੀ ਅਜੇ ਤੱਕ ਅਟਕੀਆਂ ਹੋਈਆਂ ਹਨ। ਅਧਿਕਾਰੀਆਂ ਨੂੰ ਵਿਭਾਗ ਵੱਲੋਂ ਪੁਰਾਣੀਆਂ ਫਾਈਲਾਂ 15 ਨਵੰਬਰ ਤੱਕ ਕਲੀਅਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਪਰ ਪੁਰਾਣੇ ਪੋਰਟਲ ਦੇ ਵਾਰ-ਵਾਰ ਬੰਦ ਹੋਣ ਕਾਰਨ ਕੰਮ ਦੀ ਰਫ਼ਤਾਰ ਹੌਲੀ ਚੱਲ ਰਹੀ ਹੈ।

ਉੱਥੇ ਹੀ, ਨਵੀਂ ਐੱਮ-ਸੇਵਾ ਐਪ ‘ਤੇ ਅਰਜ਼ੀ ਦੇਣ ਵਾਲੇ ਲੋਕਾਂ ਨੂੰ ਨਵੀਂ ਪ੍ਰਕਿਰਿਆ ਸਮਝਣ ਵਿੱਚ ਮੁਸ਼ਕਲ ਆ ਰਹੀ ਹੈ। ਇਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਗਾਉਣੇ ਪੈ ਰਹੇ ਹਨ।

ਨਵੀਂ ਵਿਵਸਥਾ ਲਈ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਿਖਲਾਈ ਵੀ ਦਿੱਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਹੋਮ ਲੋਨ ਲੈਣ ਵਾਲਿਆਂ ਅਤੇ ਕਮਰਸ਼ੀਅਲ ਇਮਾਰਤਾਂ ਦਾ ਨਿਰਮਾਣ ਕਰਨ ਵਾਲਿਆਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ, ਕਿਉਂਕਿ ਉਨ੍ਹਾਂ ਦੀਆਂ ਫਾਈਲਾਂ ਪੈਂਡਿੰਗ ਪਈਆਂ ਹਨ।

ਜ਼ਿਕਰਯੋਗ ਹੈ ਕਿ ਸਾਲ 2018 ਵਿੱਚ ਕਾਂਗਰਸ ਸਰਕਾਰ ਦੇ ਸਮੇਂ ਈ-ਨਕਸ਼ਾ ਪੋਰਟਲ ਸ਼ੁਰੂ ਕੀਤਾ ਗਿਆ ਸੀ ਅਤੇ ਐੱਮ-ਸੇਵਾ ਐਪ ਸਾਲ 2020 ਵਿੱਚ ਲਾਂਚ ਕੀਤੀ ਗਈ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments