ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ। ਇਸ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਨਜ਼ਰਾਂ ਅਦਾਲਤ ਦੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ।
ਪਿਛਲੀ ਸੁਣਵਾਈ ਦੌਰਾਨ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਮਾਮਲੇ ਨੂੰ ਨਿਯਮਤ ਅਦਾਲਤੀ ਮਾਣਹਾਨੀ ਦੀ ਕਾਰਵਾਈ ਤੋਂ ਅੱਗੇ ਵਧਾਉਂਦਿਆਂ ਅਪਰਾਧਿਕ ਅਦਾਲਤੀ ਮਾਣਹਾਨੀ ਦੇ ਦਾਇਰੇ ਵਿੱਚ ਰੱਖ ਦਿੱਤਾ ਸੀ।
ਪਹਿਲੀ ਵਾਰ ਵਿਸ਼ੇਸ਼ ਡਿਵੀਜ਼ਨ ਬੈਂਚ ਅੱਗੇ ਪੇਸ਼ ਹੋਵੇਗਾ ਮਾਮਲਾ
ਅੱਜ ਇਸ ਕੇਸ ਦੀ ਸੁਣਵਾਈ ਪਹਿਲੀ ਵਾਰ ਉਸ ਵਿਸ਼ੇਸ਼ ਰੋਸਟਰ ਡਿਵੀਜ਼ਨ ਬੈਂਚ ਅੱਗੇ ਹੋਵੇਗੀ, ਜਿਸ ਨੂੰ ਅਪਰਾਧਿਕ ਅਦਾਲਤੀ ਮਾਣਹਾਨੀ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਕਰਨ ਦਾ ਅਧਿਕਾਰ ਹੈ।
ਮਹਿੰਗਾਈ ਭੱਤੇ ਦੇ ਮੁੱਦੇ ’ਤੇ ਚੱਲ ਰਹੀ ਇਸ ਕਾਨੂੰਨੀ ਕਾਰਵਾਈ ਦੇ ਅਗਲੇ ਪੜਾਅ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਉਮੀਦਾਂ ਬਣੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਅਦਾਲਤ ਵਿੱਚ ਅੱਜ ਹੋਣ ਵਾਲੀ ਸੁਣਵਾਈ ਦੌਰਾਨ ਕੀ ਕਾਰਵਾਈ ਹੁੰਦੀ ਹੈ ਅਤੇ ਮਾਮਲੇ ਵਿੱਚ ਅੱਗੇ ਕੀ ਦਿਸ਼ਾ ਤੈਅ ਹੁੰਦੀ ਹੈ।










