HomePunjabਸਿੱਖ ਸੰਗਤਾਂ ਲਈ ਅਹਿਮ ਖ਼ਬਰ, ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਤਰੀਕ...

ਸਿੱਖ ਸੰਗਤਾਂ ਲਈ ਅਹਿਮ ਖ਼ਬਰ, ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਤਰੀਕ ਨੂੰ ਹੋਣਗੇ ਬੰਦ

ਉੱਤਰਾਖੰਡ: ਸਿੱਖ ਸੰਗਤਾਂ ਲਈ ਅਹਿਮ ਖ਼ਬਰ ਹੈ। ਦਰਅਸਲ, ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਉੱਚੀ ਗੜ੍ਹਵਾਲ ਹਿਮਾਲੀਅਨ ਖੇਤਰ ਵਿੱਚ ਸਥਿਤ ਪ੍ਰਸਿੱਧ ਸ੍ਰੀ ਹੇਮਕੁੰਟ ਸਾਹਿਬ (Sri Hemkunt Sahib) ਗੁਰਦੁਆਰੇ ਦੇ ਕਪਾਟ ਇਸ ਸਾਲ ਸਰਦੀਆਂ ਲਈ 11 ਅਕਤੂਬਰ ਨੂੰ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਜਾਣਗੇ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ (Narendrajit Singh Bindra) ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਇਸ ਸਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 11 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਯਾਤਰਾ ਕਪਾਟ ਬੰਦ ਹੋਣ ਨਾਲ ਸਮਾਪਤ ਹੋਵੇਗੀ। ਬਿੰਦਰਾ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2 ਲੱਖ 27 ਹਜ਼ਾਰ 500 ਸੰਗਤਾਂ ਨੇ ਗੁਰੂ ਦੇ ਦਰਬਾਰ ਵਿੱਚ ਹਾਜ਼ਰੀ ਭਰ ਕੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਦੇ ਨਾਲ ਹੀ ਸ਼ਰਧਾਲੂਆਂ ਦੀ ਗਿਣਤੀ ਵਧ ਰਹੀ ਹੈ।

ਉਨ੍ਹਾਂ ਯਾਤਰੀਆਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਦਰਵਾਜ਼ੇ ਬੰਦ ਹੋਣ ਵਿੱਚ ਘੱਟ ਸਮਾਂ ਬਚਿਆ ਹੈ, ਇਸ ਲਈ ਜੋ ਸ਼ਰਧਾਲੂ ਯਾਤਰਾ ਕਰਨਾ ਚਾਹੁੰਦੇ ਹਨ, ਉਹ ਸਮੇਂ ਸਿਰ ਯਾਤਰਾ ਕਰਨ। ਬਿੰਦਰਾ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਗੋਵਿਤਘਾਟ ਤੋਂ ਘਨਘੜੀਆ ਤੱਕ ਹੈਲੀਕਾਪਟਰ ਸੇਵਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਹਰਿਦੁਆਰ ਤੋਂ ਬਾਹਰ ਟਰੱਸਟ ਦੇ ਸਾਰੇ ਗੁਰਦੁਆਰਿਆਂ ਅਤੇ ਧਰਮਸ਼ਾਲਾਵਾਂ ਵਿਚ ਲੰਗਰ ਅਤੇ ਰਾਤ ਦੇ ਆਰਾਮ ਦੀ ਸਹੂਲਤ ਵੀ ਉਪਲਬਧ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments