ਲੁਧਿਆਣਾ: ਪੰਜਾਬ ਦੇ ਸਰਕਾਰੀ ਸਕੂਲਾਂ (government schools) ‘ਚ ਪਹਿਲੀ ਵਾਰ ਸੁਰੱਖਿਆ ਗਾਰਡਾਂ (security guards) ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਨੇ ਦੱਸਿਆ ਕਿ ਪੈਸਕੋ ਵੱਲੋਂ 689 ਸਕੂਲਾਂ ਵਿੱਚ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਾਰੇ ਸਕੂਲਾਂ ਵਿੱਚ 2-2 ਸੁਰੱਖਿਆ ਗਾਰਡ ਡਿਊਟੀ ‘ਤੇ ਹੋਣਗੇ, ਜਿਨ੍ਹਾਂ ਦੀ ਡਿਊਟੀ ਵੱਖ-ਵੱਖ ਸਮੇਂ ‘ਤੇ ਹੋਵੇਗੀ।
ਸਕੂਲਾਂ ਵਿੱਚ ਨਿਯੁਕਤ ਕੀਤੇ ਜਾਣ ਵਾਲੇ ਪਹਿਲੇ ਸੁਰੱਖਿਆ ਗਾਰਡਾਂ ਦੀ ਡਿਊਟੀ ਗਰਮੀਆਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਸਰਦੀਆਂ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਜਦੋਂ ਕਿ ਦੂਜੇ ਸੁਰੱਖਿਆ ਗਾਰਡ ਦੀ ਡਿਊਟੀ ਦਾ ਸਮਾਂ ਗਰਮੀਆਂ ਵਿੱਚ ਦੁਪਹਿਰ 3 ਵਜੇ ਤੋਂ 11 ਵਜੇ ਤੱਕ ਅਤੇ ਸਰਦੀਆਂ ਵਿੱਚ ਸ਼ਾਮ 4 ਵਜੇ ਤੋਂ 12 ਵਜੇ ਤੱਕ ਹੋਵੇਗਾ। ਲੜਕੀਆਂ ਦੀ ਸੁਰੱਖਿਆ ਲਈ ਸਕੂਲਾਂ ਵਿੱਚ ਸੁਰੱਖਿਆ ਗਾਰਡ ਨਿਯੁਕਤ ਕੀਤੇ ਜਾ ਰਹੇ ਹਨ।