ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਇੱਕ ਅਹਿਮ ਬੈਠਕ 13 ਅਕਤੂਬਰ ਨੂੰ ਹੋਣ ਜਾ ਰਹੀ ਹੈ। ਸੂਤਰਾਂ ਮੁਤਾਬਕ, ਇਸ ਬੈਠਕ ਵਿੱਚ ਕਈ ਵੱਡੇ ਅਤੇ ਅਹਿਮ ਫ਼ੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਹਾਲਾਂਕਿ, ਬੈਠਕ ਦਾ ਅਧਿਕਾਰਤ ਏਜੰਡਾ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।
ਇਸ ਬੈਠਕ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ, ਕਿਉਂਕਿ ਇਹਦੇ ਵਿੱਚ ਲਏ ਗਏ ਫੈਸਲਿਆਂ ਦਾ ਰਾਜ ਦੇ ਭਵਿੱਖ ‘ਤੇ ਵੱਡਾ ਅਸਰ ਪੈ ਸਕਦਾ ਹੈ। ਬੈਠਕ ਤੋਂ ਬਾਅਦ ਹੀ ਇਹ ਸਾਫ ਹੋਵੇਗਾ ਕਿ ਸਰਕਾਰ ਕਿਹੜੇ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੰਦੀ ਹੈ ਅਤੇ ਰਾਜ ਦੀ ਜਨਤਾ ਨੂੰ ਕੀ ਨਵੀਆਂ ਸੌਗਾਤਾਂ ਮਿਲਦੀਆਂ ਹਨ।
