Homeਪੰਜਾਬਲੋਕਪੱਖੀ ਤੇ ਵਿਕਾਸਮੁੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਪੰਜਾਬ ਦੀ ਤਰੱਕੀ...

ਲੋਕਪੱਖੀ ਤੇ ਵਿਕਾਸਮੁੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਪੰਜਾਬ ਦੀ ਤਰੱਕੀ ਲਈ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ: ਓ.ਐਸ.ਡੀ. ਸੁਖਵੀਰ ਸਿੰਘ

ਧੂਰੀ : ਧੂਰੀ ਹਲਕੇ ਵਿੱਚ ਅੱਜ ਉਸ ਵੇਲੇ ਰਾਜਨੀਤਿਕ ਸਰਗਰਮੀਆਂ ਨੂੰ ਨਵਾਂ ਉਤਸ਼ਾਹ ਮਿਲੀ, ਜਦੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵੱਡੀ ਗਿਣਤੀ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਧੂਰੀ ਸ਼ਹਿਰ ਦੀ ਵਾਰਡ ਨੰਬਰ 20 ਅਤੇ 11 ਸਮੇਤ ਕਈ ਪਿੰਡਾਂ ਦੇ ਨੌਜਵਾਨ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੇ ਵਿਕਾਸਮੁੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ।

ਇਸ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੀਤੇ ਗਏ ਇਤਿਹਾਸਕ ਫ਼ੈਸਲਿਆਂ ਕਾਰਨ ਨੌਜਵਾਨ ਵਰਗ ਵਿੱਚ ਹੋਰ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਮਾਜ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ।

ਉਨ੍ਹਾਂ ਨਵੇਂ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਸਾਫ-ਸੁਥਰੀ ਅਤੇ ਜ਼ਿੰਮੇਵਾਰ ਰਾਜਨੀਤੀ ਲਈ ਮੰਚ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕ-ਭਲਾਈ ਦੇ ਕਾਰਜਾਂ ਵਿੱਚ ਅੱਗੇ ਆ ਕੇ ਆਪਣਾ ਯੋਗਦਾਨ ਪਾਉਣ ਅਤੇ ਸਰਕਾਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਸਹਿਯੋਗ ਦੇਣ।

ਨਵੇਂ ਸ਼ਾਮਿਲ ਹੋਏ ਨੌਜਵਾਨਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਧੂਰੀ ਹਲਕੇ ਦੇ ਸਮੂਹਿਕ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।

ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਅਮਨਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਸਥਾਨਕ ਆਗੂ ਮੌਜੂਦ ਸਨ।

ਸਮਾਗਮ ਦੇ ਅੰਤ ਵਿੱਚ ਓ.ਐਸ.ਡੀ. ਸੁਖਬੀਰ ਸਿੰਘ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਜੁੜ ਕੇ ਪੰਜਾਬ ਨੂੰ ਤਰੱਕੀ ਦੇ ਰਸਤੇ ’ਤੇ ਅੱਗੇ ਵਧਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments