HomePunjabਦਿਨ ਦਿਹਾੜੇ ਦੋ ਲੁਟੇਰਿਆਂ ਨੇ ਮਨੀ ਐਕਸਚੇਂਜਰ ਨੂੰ ਬਣਾਇਆ ਆਪਣੀ ਲੁੱਟ ਦਾ...

ਦਿਨ ਦਿਹਾੜੇ ਦੋ ਲੁਟੇਰਿਆਂ ਨੇ ਮਨੀ ਐਕਸਚੇਂਜਰ ਨੂੰ ਬਣਾਇਆ ਆਪਣੀ ਲੁੱਟ ਦਾ ਸ਼ਿਕਾਰ

ਬਠਿੰਡਾ : ਜ਼ਿਲ੍ਹੇ ਵਿੱਚ ਦਿਨ ਦਿਹਾੜੇ ਲੁੱਟ-ਖੋਹ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਪ੍ਰਾਪਤ ਸਮਾਚਾਰ ਅਨੁਸਾਰ ਐਕਟਿਵਾ ਸਵਾਰ ਦੋ ਲੁਟੇਰਿਆਂ ਨੇ ਕਿਲਾ ਰੋਡ ਨੇੜੇ ਮਨੀ ਐਕਸਚੇਂਜਰ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਮਨੀ ਐਕਸਚੇਂਜਰ ਤੋਂ 80 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਅਤੇ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਲੁੱਟ ਦੀ ਵਾਰਦਾਤ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਦੁਕਾਨ ਮਾਲਕ ਨੂੰ ਸੱਟ ਨਹੀਂ ਲੱਗੀ। ਪੀੜਤ ਰਿਸ਼ਵ ਗਰਗ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਦੋ ਲੁਟੇਰੇ ਐਕਟਿਵਾ ’ਤੇ ਸਵਾਰ ਹੋ ਕੇ ਉਸ ਦੀ ਦੁਕਾਨ ’ਤੇ ਆਏ। ਇਸ ਦੌਰਾਨ ਉਹ ਕਹਿਣ ਲੱਗਾ ਕਿ ਉਨ੍ਹਾਂ ਨੇ ਪੈਸੇ ਬਦਲੇ ਕਰਵਾਉਣੇ ਹਨ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿੰਨੇ ਪੈਸੇ ਬਦਲਣਾ ਚਾਹੁੰਦਾ ਹੈ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ ਵੱਲ ਪਿਸਤੌਲ ਤਾਣ ਦਿੱਤਾ। ਇਸ ਤੋਂ ਬਾਅਦ ਉਹ 80 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ। ਜਦੋਂ ਉਨ੍ਹਾਂ ਦਾ ਪਿੱਛਾ ਕੀਤਾ ਗਿਆ ਤਾਂ ਤਾਂ ਉਹ ਇੱਕ ਗਲੀ ‘ਚ ਦਾਖਲ ਹੋ ਗਏ ਜੋ ਕਿ ਅੱਗੋ ਬੰਦ ਸੀ। ਇਸ ਤੋਂ ਬਾਅਦ ਲੁਟੇਰੇ ਉਥੇ ਹਥਿਆਰ ਛੱਡ ਕੇ ਭੱਜ ਗਏ। ਪੁਲਿਸ ਨੇ ਸੀ.ਸੀ.ਟੀ.ਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments