Homeਪੰਜਾਬਬਿਆਸ ਦਰਿਆ 'ਚ ਵਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਡਿਪਟੀ...

ਬਿਆਸ ਦਰਿਆ ‘ਚ ਵਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੀਤੀ ਇਹ ਅਪੀਲ

ਕਪੂਰਥਲਾ: ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਪ੍ਰਭਾਵਿਤ ਮੰਡ ਖੇਤਰ ਦੇ ਲੋਕਾਂ ਨੂੰ ਬਿਆਸ ਦਰਿਆ ਵਿੱਚ ਵਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ। ਇਸ ਲਈ, ਜੋ ਲੋਕ ਪ੍ਰਭਾਵਿਤ ਇਲਾਕਿਆਂ ਵਿੱਚ ਹਾਲੇ ਵੀ ਆਪਣੇ ਘਰਾਂ ਵਿੱਚ ਰਹਿ ਰਹੇ ਹਨ, ਉਨ੍ਹਾਂ ਨੂੰ ਤੁਰੰਤ ਬਾਹਰ ਆ ਕੇ ਸੁਰੱਖਿਅਤ ਥਾਵਾਂ ‘ਤੇ ਸ਼ਰਨ ਲੈਣੀ ਚਾਹੀਦੀ ਹੈ।

ਡੀ.ਸੀ ਨੇ ਕਿਹਾ ਕਿ ਪ੍ਰਭਾਵਿਤ ਲੋਕਾਂ ਨੂੰ ਕੱਢਣ ਲਈ ਐਸ.ਡੀ.ਆਰ.ਐਫ. ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਲੋਕਾਂ ਨੂੰ ਇਨ੍ਹਾਂ ਟੀਮਾਂ ਤੋਂ ਮਦਦ ਲੈਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਇਸ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਪ੍ਰਸ਼ਾਸਨ ਨੇ ਐਮਰਜੈਂਸੀ ਨਾਲ ਨਜਿੱਠਣ ਲਈ ਰਾਹਤ ਕੇਂਦਰ ਸਥਾਪਤ ਕੀਤੇ ਹਨ। ਇਨ੍ਹਾਂ ਵਿੱਚ ਸੁਲਤਾਨਪੁਰ ਲੋਧੀ ਦੇ ਲੱਖ ਵਾਰੀਆ ਦੇ ਸਰਕਾਰੀ ਸਕੂਲ ਅਤੇ ਮੰਡ ਕੂਕਾ (ਢਿੱਲਵਾਂ ਮੰਡ ਖੇਤਰ) ਦੇ ਗੁਰਦੁਆਰਾ ਸਾਹਿਬ ਵਿੱਚ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿੱਚ ਪ੍ਰਭਾਵਿਤ ਲੋਕਾਂ ਲਈ ਰਿਹਾਇਸ਼, ਰਾਸ਼ਨ, ਦਵਾਈਆਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਅਤੇ ਕਿਸੇ ਵੀ ਜਾਣਕਾਰੀ ਲਈ ਹੈਲਪਲਾਈਨ ਨੰਬਰਾਂ ‘ਤੇ ਸੰਪਰਕ ਕਰਨ:
ਜ਼ਿਲ੍ਹਾ ਪੱਧਰੀ ਹੈਲਪਲਾਈਨ – 01822-231990, 62800-49331
ਸੁਲਤਾਨਪੁਰ ਲੋਧੀ – 01828-222169
ਭੁਲੱਥ – 01822-271829

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments