ਪਟਿਆਲਾ : ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਬੀਤੀ ਰਾਤ ਇੱਕ ਖ਼ੂਨੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਮਾਮੂਲੀ ਬਹਿਸ ਤੋਂ ਬਾਅਦ ਇੱਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਮੁਤਾਬਕ ਇਹ ਵਾਰਦਾਤ ਬੱਛਾ ਚੌਂਕ ਨੇੜੇ ਵਾਪਰੀ। ਮ੍ਰਿਤਕ ਨੌਜਵਾਨ ਦੀ ਪਛਾਣ ਤਾਸ਼ੂ ਸ਼ਰਮਾ ਵਜੋਂ ਹੋਈ ਹੈ, ਜਦਕਿ ਗੋਲੀ ਚਲਾਉਣ ਦੇ ਦੋਸ਼ ਹੇਠ ਜਿਸ ਵਿਅਕਤੀ ਦਾ ਨਾਮ ਸਾਹਮਣੇ ਆਇਆ ਹੈ, ਉਹ ਚਮਕੌਰ ਸਿੰਘ ਦੱਸਿਆ ਜਾ ਰਿਹਾ ਹੈ, ਜੋ ਪਿੰਡ ਚੱਠਾ ਦਾ ਰਹਿਣ ਵਾਲਾ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਸੀ, ਜਿਸ ਤੋਂ ਬਾਅਦ ਗੋਲੀ ਚੱਲ ਗਈ। ਗੋਲੀ ਲੱਗਣ ਕਾਰਨ ਤਾਸ਼ੂ ਸ਼ਰਮਾ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਨਾਲ ਜੁੜੇ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ।










