ਪੰਜਾਬ: ਸੋਨੇ-ਚਾਂਦੀ ਦੀ ਖਰੀਦਣ ਵਾਲਿਆਂ ਦੇ ਲਈ ਅੱਜ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ । ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਅੱਜ 24 ਕੈਰੇਟ ਸੋਨੇ ਦੀ ਕੀਮਤ 1,57,000 ਰੁਪਏ ਪ੍ਰਤੀ 10 ਗ੍ਰਾਮ ਦਰਜ ਕੀਤੀ ਗਈ, ਜਦੋਂ ਕਿ ਬੀਤੇ ਦਿਨ ਇਹ 1,56,200 ਰੁਪਏ ਸੀ। ਭਾਵ 24 ਕੈਰੇਟ ਸੋਨੇ ‘ਚ 800 ਰੁਪਏ ਦਾ ਵਾਧਾ ਹੋਇਆ ਹੈ।
ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ ਅੱਜ 1,46,010 ਰੁਪਏ ਪ੍ਰਤੀ 10 ਗ੍ਰਾਮ ਰਹੀ, ਜੋ ਬੀਤੇ ਦਿਨ 1,45,270 ਰੁਪਏ ਸੀ। ਇਸ ‘ਚ ਵੀ 740 ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ‘ਚ ਵੀ ਵਾਧਾ ਹੋਇਆ ਹੈ। ਅੱਜ, ਚਾਂਦੀ ਦੀ ਕੀਮਤ 2,39,100 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜਦੋਂ ਕਿ ਬੀਤੇ ਦਿਨ ਇਹ 2,35,500 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਯਾਨੀ ਚਾਂਦੀ ਦੀ ਕੀਮਤ ‘ਚ 3,600 ਰੁਪਏ ਦਾ ਵਾਧਾ ਹੋਇਆ ਹੈ।
