ਪੰਜਾਬ: ਸੋਨਾ ਅਤੇ ਚਾਂਦੀ ਖਰੀਦਣ ਵਾਲਿਆਂ ਲਈ ਅੱਜ , ਬੁੱਧਵਾਰ ਨੂੰ ਨਵੇਂ ਰੇਟ ਜਾਰੀ ਕੀਤੇ ਗਏ। ਜਲੰਧਰ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ ਬੀਤੇ ਦਿਨ 1,56,500 ਰੁਪਏ ਤੋਂ ਵੱਧ ਕੇ 1,57,000 ਰੁਪਏ ਹੋ ਗਈ ਹੈ। 22 ਕੈਰੇਟ ਸੋਨੇ ਦੀ ਕੀਮਤ ਅੱਜ 1,46,010 ਰੁਪਏ ਹੋ ਗਈ ਹੈ, ਜੋ ਪਹਿਲਾਂ 1,45,550 ਰੁਪਏ ਸੀ। ਚਾਂਦੀ ਦੀਆਂ ਕੀਮਤਾਂ ਅੱਜ , ਬੁੱਧਵਾਰ ਨੂੰ 2,47,500 ਰੁਪਏ ਹੋ ਗਈਆਂ।
MCX ‘ਤੇ 10 ਗ੍ਰਾਮ ਸੋਨੇ ਦੀ ਕੀਮਤ 1.32% ਜਾਂ 2,046 ਰੁਪਏ ਵੱਧ ਕੇ 1,53,464 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ। ਚਾਂਦੀ ਵਿੱਚ 3.59% (8,406 ਰੁਪਏ) ਦੀ ਤੇਜ਼ੀ ਦੇਖੀ ਗਈ ਹੈ। ਚਾਂਦੀ ਦੀ ਕੀਮਤ ਹੁਣ 2,37,189 ਰੁਪਏ ‘ਤੇ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਵੀ ਦੋਵਾਂ ਕੀਮਤੀ ਧਾਤਾਂ ਵਿੱਚ ਵਾਧਾ ਦੇਖਿਆ ਗਿਆ ਹੈ।
