HomeUncategorizedਮਹਿਲਾ T-20 ਏਸ਼ੀਆ ਕੱਪ 'ਚ ਭਾਰਤ ਦੀ ਸ਼ਾਨਦਾਰ ਜਿੱਤ..

ਮਹਿਲਾ T-20 ਏਸ਼ੀਆ ਕੱਪ ‘ਚ ਭਾਰਤ ਦੀ ਸ਼ਾਨਦਾਰ ਜਿੱਤ..

ਦੁਬਈ: ਮਹਿਲਾ T-20 ਏਸ਼ੀਆ ਕੱਪ ਦੇ ਗਰੁੱਪ-A ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਪਾਕਿਸਤਾਨ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦਿਆਂ 18 ਓਵਰ ਅਤੇ 1 ਗੇਂਦ ਵਿੱਚ ਸਿਰਫ਼ 55 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਇਹ ਪਾਕਿਸਤਾਨ ਦਾ T-20 ਕ੍ਰਿਕਟ ਵਿੱਚ ਹੁਣ ਤੱਕ ਦਾ ਸਭ ਤੋਂ ਘੱਟ ਸਕੋਰ ਦੱਸਿਆ ਜਾ ਰਿਹਾ ਹੈ। ਭਾਰਤੀ ਗੇਂਦਬਾਜ਼ਾਂ ਨੇ ਸ਼ੁਰੂ ਤੋਂ ਹੀ ਪਾਕਿਸਤਾਨੀ ਬੱਲੇਬਾਜ਼ਾਂ ‘ਤੇ ਦਬਾਅ ਬਣਾਈ ਰੱਖਿਆ ਅਤੇ ਟੀਮ ਨੂੰ ਵੱਡਾ ਸਕੋਰ ਬਣਾਉਣ ਦਾ ਮੌਕਾ ਨਹੀਂ ਦਿੱਤਾ।

56 ਦੌੜਾਂ ਦੇ ਛੋਟੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ ਸਿਰਫ਼ 8 ਓਵਰ ਅਤੇ 4 ਗੇਂਦਾਂ ਵਿੱਚ ਟੀਚਾ ਹਾਸਲ ਕਰ ਲਿਆ। ਭਾਰਤ ਨੇ ਇਹ ਮੁਕਾਬਲਾ 7 ਵਿਕਟਾਂ ਨਾਲ ਆਪਣੇ ਨਾਮ ਕੀਤਾ। ਭਾਰਤ ਵੱਲੋਂ ਸਪਿਨਰ ਸ਼੍ਰੀਚਰਣੀ ਅਤੇ ਪ੍ਰੇਮਾ ਰਾਵਤ ਨੇ 3-3 ਵਿਕਟਾਂ ਹਾਸਲ ਕੀਤੀਆਂ, ਜਦਕਿ ਦੀਪਤੀ ਸ਼ਰਮਾ ਨੇ 2 ਵਿਕਟਾਂ ਲਈਆਂ। ਭਾਰਤੀ ਗੇਂਦਬਾਜ਼ੀ ਦੇ ਸਾਹਮਣੇ ਪਾਕਿਸਤਾਨੀ ਬੱਲੇਬਾਜ਼ ਟਿਕ ਨਹੀਂ ਸਕੀਆਂ।

ਹਰਮਨਪ੍ਰੀਤ ਕੌਰ ਨੇ ਬਣਾਇਆ ਵੱਡਾ ਰਿਕਾਰਡ

ਇਹ ਮੁਕਾਬਲਾ ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਲਈ ਵੀ ਖਾਸ ਰਿਹਾ। ਇਹ ਉਨ੍ਹਾਂ ਦਾ ਬਤੌਰ ਕਪਤਾਨ 150ਵਾਂ T-20 ਮੈਚ ਸੀ। ਹਰਮਨਪ੍ਰੀਤ ਕੌਰ ਪੁਰਸ਼ ਜਾਂ ਮਹਿਲਾ ਕ੍ਰਿਕਟ ਵਿੱਚ 150 T-20 ਮੈਚਾਂ ਵਿੱਚ ਕਪਤਾਨੀ ਕਰਨ ਵਾਲੀ ਪਹਿਲੀ ਕਪਤਾਨ ਬਣ ਗਈ ਹੈ। ਇਸ ਤਰ੍ਹਾਂ ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਜਿੱਤ ਦੇ ਨਾਲ ਉਨ੍ਹਾਂ ਨੇ ਇੱਕ ਹੋਰ ਵੱਡੀ ਉਪਲਬਧੀ ਆਪਣੇ ਨਾਮ ਕਰ ਲਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments