Homeਖੇਡਾਂਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਸੱਟ ਕਾਰਨ 2026 ਟੀ-20...

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਸੱਟ ਕਾਰਨ 2026 ਟੀ-20 ਵਿਸ਼ਵ ਕੱਪ ਤੋਂ ਹੋਏ ਬਾਹਰ

ਸਪੋਰਟਸ ਡੈਸਕ: ਟੀ-20 ਵਿਸ਼ਵ ਕੱਪ ਤੋਂ ਸਿਰਫ਼ ਇੱਕ ਦਿਨ ਪਹਿਲਾਂ, ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਸੱਟ ਕਾਰਨ 2026 ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ। ਰਿਪੋਰਟਾਂ ਵਿੱਚ ਇਹ ਜਾਣਕਾਰੀ ਸਾਹਮਣੇ ਆਈ ਹੈ, ਪਰ ਅਧਿਕਾਰਤ ਜਾਣਕਾਰੀ ਦੀ ਹਾਲੇ ਉਡੀਕ ਹੈ। ਹਰਸ਼ਿਤ ਬੀਤੇ ਦਿਨ ਦੱਖਣੀ ਅਫਰੀਕਾ ਵਿਰੁੱਧ ਭਾਰਤ ਦੇ ਅਭਿਆਸ ਮੈਚ ਦੌਰਾਨ ਜ਼ਖਮੀ ਹੋ ਗਏ ਸਨ।

ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ
ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ (ਉਪ-ਕਪਤਾਨ), ਰਿੰਕੂ ਸਿੰਘ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਵਾਸ਼ਿੰਗਟਨ ਸੁੰਦਰ, ਈਸ਼ਾਨ ਕਿਸ਼ਨ (ਵਿਕਟਕੀਪਰ)

ਟੀ-20 ਵਿਸ਼ਵ ਕੱਪ ਲਈ ਭਾਰਤ ਦਾ ਸ਼ਡਿਊਲ

7 ਫਰਵਰੀ: ਭਾਰਤ ਬਨਾਮ ਅਮਰੀਕਾ (ਵਾਂਖੇੜੇ ਸਟੇਡੀਅਮ, ਮੁੰਬਈ)

12 ਫਰਵਰੀ: ਭਾਰਤ ਬਨਾਮ ਨਾਮੀਬੀਆ (ਅਰੁਣ ਜੇਤਲੀ ਸਟੇਡੀਅਮ, ਦਿੱਲੀ)

15 ਫਰਵਰੀ: ਭਾਰਤ ਬਨਾਮ ਪਾਕਿਸਤਾਨ (ਆਰ. ਪ੍ਰੇਮਦਾਸਾ ਸਟੇਡੀਅਮ, ਕੋਲੰਬੋ)

18 ਫਰਵਰੀ: ਭਾਰਤ ਬਨਾਮ ਨੀਦਰਲੈਂਡ (ਨਰਿੰਦਰ ਮੋਦੀ ਸਟੇਡੀਅਮ, ਅਹਿਮਦਾਬਾਦ)

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments