Home ਸੰਸਾਰ ਜੂਨੀਅਰ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੂੰ CM ਮਾਨ...

ਜੂਨੀਅਰ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਨੂੰ CM ਮਾਨ ਦੀ ਵਧਾਈ…

0

ਚੰਡੀਗੜ੍ਹ: ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਵੱਲੋਂ ‘ਏ.ਐਚ.ਐਫ. ਜੂਨੀਅਰ ਏਸ਼ੀਆ ਕੱਪ’ ਦਾ ਖਿਤਾਬ ਜਿੱਤਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਟੀਮ ਦੀਆਂ ਹੋਣਹਾਰ ਧੀਆਂ ਨੇ ਫਾਈਨਲ ਮੁਕਾਬਲੇ ਵਿੱਚ ਚੀਨ ਨੂੰ 1-0 ਨਾਲ ਮਾਤ ਦੇ ਕੇ ਲਗਾਤਾਰ ਤੀਜੀ ਵਾਰ ਇਹ ਵੱਕਾਰੀ ਖਿਤਾਬ ਆਪਣੇ ਨਾਮ ਕੀਤਾ ਹੈ। ਇਸ ਦੇ ਨਾਲ ਹੀ ਟੀਮ ਨੇ ਜੂਨੀਅਰ ਹਾਕੀ ਵਰਲਡ ਕੱਪ ਲਈ ਵੀ ਸ਼ਾਨਦਾਰ ਢੰਗ ਨਾਲ ਕੁਆਲੀਫਾਈ ਕਰ ਲਿਆ ਹੈ।

CM ਮਾਨ ਨੇ ਕਿਹਾ ਕਿ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਦੀ ਇਹ ਅਜੇਤੂ ਅਤੇ ਇਤਿਹਾਸਕ ਪ੍ਰਾਪਤੀ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਨੇ ਆਪਣੀ ਮਿਹਨਤ, ਲਗਨ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।

ਉਨ੍ਹਾਂ ਟੀਮ ਨੂੰ ਆਉਣ ਵਾਲੇ ਜੂਨੀਅਰ ਹਾਕੀ ਵਰਲਡ ਕੱਪ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਰਤੀ ਖਿਡਾਰਨਾਂ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਦਾ ਮਾਣ ਵਧਾਉਂਦੀਆਂ ਰਹਿਣ।

ਮੁੱਖ ਮੰਤਰੀ ਨੇ ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਦੀ ਇਸ ਕਾਮਯਾਬੀ ਨੂੰ ਦੇਸ਼ ਦੀਆਂ ਧੀਆਂ ਦੀ ਕਾਬਲੀਅਤ ਅਤੇ ਹੌਸਲੇ ਦੀ ਮਿਸਾਲ ਕਰਾਰ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version