Home ਖੇਡਾਂ ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਪੀ.ਟੀ. ਊਸ਼ਾ ਦੇ...

ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਤੇ ਰਾਜ ਸਭਾ ਮੈਂਬਰ ਪੀ.ਟੀ. ਊਸ਼ਾ ਦੇ ਪਤੀ ਵੀ. ਸ਼੍ਰੀਨਿਵਾਸਨ ਦਾ ਹੋਇਆ ਦੇਹਾਂਤ

0

ਕੇਰਲਾ : ਭਾਰਤੀ ਓਲੰਪਿਕ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪੀ.ਟੀ. ਊਸ਼ਾ ਦੇ ਪਤੀ ਵੀ. ਸ਼੍ਰੀਨਿਵਾਸਨ ਦਾ ਅੱਜ (30 ਜਨਵਰੀ, 2026) ਸਵੇਰੇ ਦੇਹਾਂਤ ਹੋ ਗਿਆ। ਉਹ 67 ਸਾਲ ਦੇ ਸਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਸ਼੍ਰੀਨਿਵਾਸਨ ਅੱਜ ਸਵੇਰੇ ਆਪਣੇ ਘਰ ’ਚ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਤੁਰੰਤ ਨੇੜਲੇ ਦੇ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਕੇਂਦਰੀ ਸਰਕਾਰ ਦੇ ਸਾਬਕਾ ਕਰਮਚਾਰੀ ਸ਼੍ਰੀਨਿਵਾਸਨ, ਪੀ.ਟੀ. ਊਸ਼ਾ ਦੇ ਸ਼ਾਨਦਾਰ ਖੇਡ ਅਤੇ ਰਾਜਨੀਤਿਕ ਕਰੀਅਰ ਦੇ ਦੌਰਾਨ ਹਮੇਸ਼ਾ ਉਨ੍ਹਾਂ ਦੇ ਨਾਲ ਮੌਜੂਦ ਰਹੇ। ਉਨ੍ਹਾਂ ਨੂੰ ਊਸ਼ਾ ਦਾ ਸਭ ਤੋਂ ਵੱਡਾ ਸਮਰਥਨ ਅਤੇ ਉਨ੍ਹਾਂ ਦੀਆਂ ਕਈ ਪੇਸ਼ੇਵਰ ਪ੍ਰਾਪਤੀਆਂ ਦੇ ਪਿੱਛੇ ਦੀ ਪ੍ਰੇਰਕ ਸ਼ਕਤੀ ਮੰਨਿਆ ਜਾਂਦਾ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਪੀ.ਟੀ. ਊਸ਼ਾ ਨਾਲ ਗੱਲ  

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਮੈਂਬਰ ਅਤੇ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਪੀ.ਟੀ. ਊਸ਼ਾ ਨਾਲ ਗੱਲ ਕੀਤੀ ਅਤੇ ਉਨ੍ਹਾਂ ਦੇ ਪਤੀ ਵੀ. ਸ਼੍ਰੀਨਿਵਾਸਨ ਦੇ ਦੇਹਾਂਤ ‘ਤੇ ਸੰਵੇਦਨਾ ਪ੍ਰਗਟ ਕੀਤੀ।

ਕਿਰੇਨ ਰਿਜੀਜੂ ਨੇ ਜਤਾਇਆ ਦੁੱਖ

ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇੱਕ ਪੋਸਟ ਵਿੱਚ ਕਿਹਾ, “ਰਾਜ ਸਭਾ ਮੈਂਬਰ ਅਤੇ ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀ.ਟੀ.ਊਸ਼ਾ ਜੀ ਦੇ ਪਤੀ ਸ੍ਰੀ ਵੀ. ਸ੍ਰੀਨਿਵਾਸਨ ਜੀ ਦੀ ਮੌਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ। ਊਸ਼ਾ ਜੀ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਮੇਰੀ ਦਿਲੀ ਹਮਦਰਦੀ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਸਨੂੰ ਇਸ ਮੁਸ਼ਕਲ ਸਮੇਂ ਵਿੱਚ ਤਾਕਤ ਮਿਲੇ।

NO COMMENTS

LEAVE A REPLY

Please enter your comment!
Please enter your name here

Exit mobile version