Homeਖੇਡਾਂਮਹਿਲਾ ਵਿਸ਼ਵ ਕੱਪ 2025 ਲਈ ਭਾਰਤੀ ਟੀਮ ਦਾ ਐਲਾਨ

ਮਹਿਲਾ ਵਿਸ਼ਵ ਕੱਪ 2025 ਲਈ ਭਾਰਤੀ ਟੀਮ ਦਾ ਐਲਾਨ

Sports News : ਮਹਿਲਾ ਵਰਲਡ ਕੱਪ 2025 ਦਾ ਆਯੋਜਨ ਭਾਰਤ ਅਤੇ ਸ੍ਰੀਲੰਕਾ ਦੀ ਸੰਯੁਕਤ ਮੇਜਬਾਨੀ ਵਿੱਚ ਹੋਵੇਗਾ, ਅਤੇ ਹੁਣ ਇਸ ਲਈ ਭਾਰਤੀ ਮਹਿਲਾ ਟੀਮ ਦੀ ਸਕਵਾਡ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀਮ ਦੀ ਕਪਤਾਨੀ ਹਰਮਨਪ੍ਰੀਤ ਕੌਰ ਨੂੰ ਸੌਂਪੀ ਗਈ ਹੈ, ਜਦਕਿ ਉਪ-ਕਪਤਾਨ ਦੀ ਜਿੰਮੇਵਾਰੀ ਸਮ੍ਰਿਤੀ ਮੰਧਾਨਾ ਨੂੰ ਦਿੱਤੀ ਗਈ ਹੈ।

ਸ਼ੇਫਾਲੀ ਵਰਮਾ ਨੂੰ ਟੀਮ ਵਿੱਚ ਜਗ੍ਹਾ ਨਹੀਂ ਮਿਲੀ

ਟੀਮ ਵਿੱਚ ਕੁਝ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲਿਆ ਹੈ, ਜੋ ਹਾਲ ਹੀ ਵਿੱਚ ਘਰੇਲੂ ਕ੍ਰਿਕਟ ਵਿੱਚ ਵਧੀਆ ਪ੍ਰਦਰਸ਼ਨ ਕਰ ਰਹੇ ਸਨ। ਹਾਲਾਂਕਿ, ਭਾਰਤੀ ਟੀਮ ਦੀ ਸਟਾਰ ਓਪਨਰ ਸ਼ੈਫਾਲੀ ਵਰਮਾ ਨੂੰ ਟੀਮ ਵਿੱਚ ਜਗ੍ਹਾ ਨਹੀਂ ਮਿਲੀ। ਉਨ੍ਹਾਂ ਨੂੰ ਇੰਗਲੈਂਡ ਦੌਰੇ ‘ਤੇ ਮੌਕਾ ਦਿੱਤਾ ਗਿਆ ਸੀ, ਪਰ ਉਨ੍ਹਾਂ ਦਾ ਪ੍ਰਦਰਸ਼ਨ ਉਮੀਦਾਂ ‘ਤੇ ਖਰਾ ਨਹੀਂ ਉਤਰਿਆ, ਜਿਸ ਕਾਰਨ ਉਨ੍ਹਾਂ ਨੂੰ ਵਿਸ਼ਵ ਕੱਪ ਟੀਮ ਤੋਂ ਬਾਹਰ ਕਰ ਦਿੱਤਾ ਗਿਆ।

ਆਈ.ਸੀ.ਸੀ ਮਹਿਲਾ ਵਿਸ਼ਵ ਕੱਪ 2025 ਲਈ ਭਾਰਤੀ ਟੀਮ:

ਕਪਤਾਨ: ਹਰਮਨਪ੍ਰੀਤ ਕੌਰ, ਉਪ-ਕਪਤਾਨ: ਸਮ੍ਰਿਤੀ ਮੰਧਾਨਾ, ਪ੍ਰਤੀਕਾ ਰਾਵਲ, ਹਰਲੀਨ ਦਿਓਲ, ਦੀਪਤੀ ਸ਼ਰਮਾ, ਜੇਮਿਮਾ ਰੌਡਰਿਗਜ਼, ਰੇਣੂਕਾ ਸਿੰਘ ਠਾਕੁਰ, ਅਰੁੰਧਤੀ ਰੈਡੀ, ਰਿਚਾ ਘੋਸ਼ (ਵਿਕਟਕੀਪਰ), ਕ੍ਰਾਂਤੀ ਗੌਰ, ਅਮਨਜੋਤ ਕੌਰ, ਰਾਧਾ ਯਾਦਵ, ਸ਼੍ਰੀ ਚਰਨੀ, ਯਸਤਿਕਾ ਭਾਟੀਆ (ਵਿਕਟਕੀਪਰ), ਸਨੇਹ ਰਾਣਾ

ਇਹ ਟੀਮ ਤਜਰਬੇਕਾਰ ਅਤੇ ਨੌਜਵਾਨ ਪ੍ਰਤਿਭਾ ਦਾ ਮਿਸ਼ਰਣ ਹੈ, ਅਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਵਿਸ਼ਵ ਕੱਪ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਨ ਲਈ ਤਿਆਰ ਹੈ।

ਭਾਰਤ ਦਾ ਪਹਿਲਾ ਮੈਚ ਸ਼੍ਰੀਲੰਕਾ ਨਾਲ ਹੋਵੇਗਾ

ਭਾਰਤ ਆਈ.ਸੀ.ਸੀ ਮਹਿਲਾ ਵਿਸ਼ਵ ਕੱਪ 2025 ਵਿੱਚ ਸ਼੍ਰੀਲੰਕਾ ਵਿਰੁੱਧ ਆਪਣਾ ਪਹਿਲਾ ਮੈਚ ਖੇਡੇਗਾ। ਇਹ ਮੈਚ 30 ਸਤੰਬਰ ਨੂੰ ਖੇਡਿਆ ਜਾਵੇਗਾ। ਫਿਰ ਇਸ ਤੋਂ ਬਾਅਦ ਭਾਰਤੀ ਟੀਮ ਪਾਕਿਸਤਾਨ ਦਾ ਸਾਹਮਣਾ ਕਰੇਗੀ, ਇਹ ਮੈਚ 5 ਅਕਤੂਬਰ ਨੂੰ ਖੇਡਿਆ ਜਾਵੇਗਾ। ਫਿਰ ਭਾਰਤ 9 ਅਕਤੂਬਰ ਨੂੰ ਦੱਖਣੀ ਅਫਰੀਕਾ ਵਿਰੁੱਧ, 12 ਅਕਤੂਬਰ ਨੂੰ ਆਸਟ੍ਰੇਲੀਆ ਵਿਰੁੱਧ, 19 ਅਕਤੂਬਰ ਨੂੰ ਇੰਗਲੈਂਡ ਵਿਰੁੱਧ, 23 ਅਕਤੂਬਰ ਨੂੰ ਨਿਊਜ਼ੀਲੈਂਡ ਵਿਰੁੱਧ ਅਤੇ 26 ਅਕਤੂਬਰ ਨੂੰ ਬੰਗਲਾਦੇਸ਼ ਵਿਰੁੱਧ ਖੇਡੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments