ਪਠਾਨਕੋਟ : ਪਠਾਨਕੋਟ ਹਮਲੇ ਦੇ ਮਾਸਟਰਮਾਈਂਡ ਮੋਸਟ ਵਾਂਟੇਡ ਅੱਤਵਾਦੀ ਰਸ਼ੀਤ ਲਤੀਫ (Terrorist Rashit Latif) ਦੇ ਕਤਲ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਅੱਤਵਾਦੀ ਰਸ਼ੀਤ ਲਤੀਫ ਦੀ ਪਾਕਿਸਤਾਨ ‘ਚ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਹੈ ਕਿ ਸਿਆਲਕੋਟ ‘ਚ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਐਨ.ਆਈ.ਏ. ਨੇ ਰਸ਼ੀਦ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਸੀ। ਉਹ ਭਾਰਤ ਸਰਕਾਰ ਦੀ ਸੂਚੀ ਵਿੱਚ ਸਭ ਤੋਂ ਵੱਧ ਲੋੜੀਂਦਾ ਅੱਤਵਾਦੀ ਸੀ।
ਸ਼ਾਹਿਦ ਤਾਲਿਫ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਗੁਜਰਾਂਵਾਲਾ ਦਾ ਰਹਿਣ ਵਾਲਾ ਸੀ। ਉਹ ਜੈਸ਼-ਏ-ਮੁਹੰਮਦ ਨਾਲ ਜੁੜਿਆ ਹੋਇਆ ਸੀ। ਇਸ ਤੋਂ ਪਹਿਲਾਂ ਸ਼ਾਹਿਦ ਲਤੀਫ਼ ਨੂੰ 12 ਨਵੰਬਰ 1994 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 16 ਸਾਲ ਭਾਰਤੀ ਜੇਲ੍ਹਾਂ ਵਿੱਚ ਕੱਟਣ ਤੋਂ ਬਾਅਦ 2010 ਵਿੱਚ ਵਾਹਗਾ ਰਾਹੀਂ ਦੇਸ਼ ਨਿਕਾਲਾ ਦਿੱਤਾ ਗਿਆ ਸੀ।
ਸ਼ਾਹਿਦ ਲਤੀਫ ਪਠਾਨਕੋਟ ‘ਚ 2 ਜਨਵਰੀ 2016 ਹਮਲੇ ਦਾ ਮਾਸਟਰਮਾਈਂਡ ਸੀ। ਇਸ ਤੋਂ ਇਲਾਵਾ ਸ਼ਾਹਿਦ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਹਾਈਜੈਕ ਕਰਨ ਦੇ ਮਾਮਲੇ ‘ਚ ਵੀ ਦੋਸ਼ੀ ਸੀ।