Home ਹਰਿਆਣਾ ਚਰਖੀ ਦਾਦਰੀ ‘ਚ ਸਿਟੀ ਪੁਲਿਸ ਸਟੇਸ਼ਨ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਅੰਨ੍ਹੇਵਾਹ...

ਚਰਖੀ ਦਾਦਰੀ ‘ਚ ਸਿਟੀ ਪੁਲਿਸ ਸਟੇਸ਼ਨ ਦੇ ਸਾਹਮਣੇ ਦੋ ਧਿਰਾਂ ਵਿਚਾਲੇ ਅੰਨ੍ਹੇਵਾਹ ਗੋਲੀਬਾਰੀ , 6 ਲੋਕ ਜ਼ਖਮੀ

0

ਚਰਖੀ ਦਾਦਰੀ : ਹਰਿਆਣਾ ਦੇ ਸ਼ਹਿਰ ਚਰਖੀ ਦਾਦਰੀ ‘ਚ ਅੱਜ ਸਿਟੀ ਪੁਲਿਸ ਸਟੇਸ਼ਨ ਦੇ ਸਾਹਮਣੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਦੋ ਧਿਰਾਂ ਵਿਚਾਲੇ ਗੈਂਗਵਾਰ ਨੂੰ ਲੈ ਕੇ ਅੰਨ੍ਹੇਵਾਹ ਗੋਲੀਬਾਰੀ ਹੋ ਗਈ।

ਇੱਥੇ ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਥਾਣੇ ਦੇ ਸਾਹਮਣੇ ਅਦਾਲਤ ਤੋਂ ਵਾਪਸ ਆ ਰਹੇ ਨੌਜਵਾਨਾਂ ਦੀ ਕਾਰ ਨੂੰ ਰੋਕ ਲਿਆ ਅਤੇ ਤੇਜ਼ ਰਫ਼ਤਾਰ ਨਾਲ ਕਰੀਬ 30 ਰਾਉਂਡ ਫਾਇਰ ਕੀਤੇ। ਗੋਲੀਬਾਰੀ ‘ਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਦਾਦਰੀ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਦੱਸ ਦੇਈਏ ਕਿ ਹਮਲਾਵਰਾਂ ਨੇ ਥਾਣੇ ਦੇ ਸਾਹਮਣੇ ਹੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਦੋ ਜ਼ਖ਼ਮੀ ਨੌਜਵਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੋਹਤਕ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਕਪਤਾਨ ਸਿੰਘ ਅਤੇ ਡੀ.ਐਸ.ਪੀ. ਹੈੱਡਕੁਆਰਟਰ ਧੀਰਜ ਕੁਮਾਰ ਨੇ ਸਿਵਲ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ।

ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ। ਘਟਨਾ ਵਾਲੀ ਥਾਂ ਦੇ ਦੋਵੇਂ ਪਾਸੇ ਸੜਕ ‘ਤੇ ਜਾਮ ਲਗਾ ਦਿੱਤਾ ਗਿਆ, ਜਦਕਿ ਪੁਲਿਸ ਦੀਆਂ ਕਈ ਟੀਮਾਂ ਮੁਲਜ਼ਮਾਂ ਦੀ ਭਾਲ ‘ਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ । ਪੂਰੇ ਚਰਖੀ ਦਾਦਰੀ ਜ਼ਿਲ੍ਹੇ ‘ਚ ਹਾਈ ਅਲਰਟ ਐਲਾਨ ਕੀਤਾ ਗਿਆ ਹੈ। ਫਿਲਹਾਲ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਪੁਲਿਸ ਜਲਦ ਹੀ ਪੂਰੇ ਮਾਮਲੇ ਦਾ ਖੁਲਾਸਾ ਕਰਨ ਦਾ ਦਾਅਵਾ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version