Home ਪੰਜਾਬ ਚੰਡੀਗੜ੍ਹ ਦੇ ਸੈਕਟਰ-22 ’ਚ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ

ਚੰਡੀਗੜ੍ਹ ਦੇ ਸੈਕਟਰ-22 ’ਚ ਅੰਨ੍ਹੇਵਾਹ ਫਾਇਰਿੰਗ, ਇੱਕ ਨੌਜਵਾਨ ਦੀ ਮੌਤ

0

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-22ਬੀ ਵਿੱਚ ਬੀਤੀਂ ਰਾਤ ਸਨਾਤਨ ਧਰਮ ਮੰਦਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ। ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਤਿੰਨ ਪਹੀਆ ਵਾਹਨ ਵਿੱਚ ਸਵਾਰ ਨੌਜਵਾਨਾਂ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ, ਹਮਲਾਵਰਾਂ ਨੇ ਦੋ ਤੋਂ ਵੱਧ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਸੈਕਟਰ-22 ਦੇ ਰਹਿਣ ਵਾਲੇ ਨਾਇਕ ਵਜੋਂ ਦੱਸੀ ਗਈ ਹੈ।

ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਹਮਲੇ ਦੇ ਕਾਰਨਾਂ ਦਾ ਪਤਾ ਲਗਾਉਣ ’ਚ ਜੁਟੀ ਪੁਲਿਸ

ਫਿਲਹਾਲ ਹਮਲਾਵਰਾਂ ਦੀ ਪਛਾਣ ਅਤੇ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version