Homeਪੰਜਾਬਇੰਸਟਾਗ੍ਰਾਮ ਦੀਆਂ ਸਟੋਰੀਆਂ ਨੇ ਛੇੜੀ ‘ਸਟੋਰੀ’, ਦੋ ਧਿਰਾਂ ਵਿਚਾਲੇ ਟਕਰਾਅ

ਇੰਸਟਾਗ੍ਰਾਮ ਦੀਆਂ ਸਟੋਰੀਆਂ ਨੇ ਛੇੜੀ ‘ਸਟੋਰੀ’, ਦੋ ਧਿਰਾਂ ਵਿਚਾਲੇ ਟਕਰਾਅ

ਫਿਰੋਜ਼ਪੁਰ: ਫਿਰੋਜ਼ਪੁਰ ਦੇ ਬਸਤੀ ਖਾਨ ਕੇ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੰਸਟਾਗ੍ਰਾਮ ’ਤੇ ਇੱਕ-ਦੂਜੇ ਦੀਆਂ ਸਟੋਰੀਆਂ ਅਤੇ ਵੀਡੀਓਜ਼ ਪਾਉਣ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਸੋਸ਼ਲ ਮੀਡੀਆ ਤੋਂ ਸ਼ੁਰੂ ਹੋਇਆ ਇਹ ਵਿਵਾਦ ਕੁਝ ਹੀ ਸਮੇਂ ਵਿੱਚ ਇੰਨਾ ਵਧ ਗਿਆ ਕਿ ਦੋਵੇਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ।

ਜਾਣਕਾਰੀ ਮੁਤਾਬਕ ਥਾਣਾ ਆਰਿਫ ਕੇ ਅਧੀਨ ਆਉਂਦੇ ਬਸਤੀ ਖਾਨ ਕੇ ਵਿੱਚ ਆਹਮੋ-ਸਾਹਮਣੇ ਰਹਿੰਦੇ ਗੁਆਂਢੀਆਂ ਵਿਚਾਲੇ ਇੰਸਟਾਗ੍ਰਾਮ ’ਤੇ ਵੀਡੀਓਜ਼ ਅਤੇ ਸਟੋਰੀਆਂ ਪਾਉਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਉਸ ਸਮੇਂ ਗੰਭੀਰ ਹੋ ਗਿਆ ਜਦੋਂ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਤੋਂ ਬਾਅਦ ਝੜਪ ਇੰਨੀ ਵਧੀ ਕਿ ਲੋਕ ਘਰਾਂ ਦੀਆਂ ਛੱਤਾਂ ’ਤੇ ਚੜ੍ਹ ਗਏ ਅਤੇ ਇੱਕ-ਦੂਜੇ ਵੱਲ ਇੱਟਾਂ-ਰੋੜੇ ਸੁੱਟਣ ਲੱਗੇ।

ਹੰਗਾਮੇ ਦੌਰਾਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਲਜ਼ਾਮ ਹਨ ਕਿ ਕੁਝ ਲੋਕਾਂ ਵੱਲੋਂ ਘਰਾਂ ਅੰਦਰ ਦਾਖਲ ਹੋ ਕੇ ਭੰਨਤੋੜ ਵੀ ਕੀਤੀ ਗਈ। ਇਸ ਤੋਂ ਇਲਾਵਾ ਇਸ ਦੌਰਾਨ ਗੋਲੀਆਂ ਚੱਲਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਹਾਲਾਂਕਿ ਗੋਲੀਬਾਰੀ ਸਬੰਧੀ ਪੂਰੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਇਸ ਪੂਰੇ ਹੰਗਾਮੇ ਦੌਰਾਨ ਦੋਵੇਂ ਧਿਰਾਂ ਦੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਹੈ। ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਨ ਅਤੇ ਘਟਨਾ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ਕਿ ਇੰਸਟਾਗ੍ਰਾਮ ਦੀਆਂ ਸਟੋਰੀਆਂ ਤੋਂ ਸ਼ੁਰੂ ਹੋਏ ਇਸ ਵਿਵਾਦ ਵਿੱਚ ਅਸਲ ਵਿੱਚ ਕੀ ਵਾਪਰਿਆ ਅਤੇ ਗੋਲੀਆਂ ਚੱਲਣ ਦੇ ਦਾਅਵਿਆਂ ਵਿੱਚ ਕਿੰਨੀ ਸੱਚਾਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments