Homeਪੰਜਾਬਪੰਜਾਬ ਦੇ ਲੁਧਿਆਣਾ ਸ਼ਹਿਰ ’ਚ ਜਲਦ ਸ਼ੁਰੂ ਹੋਵੇਗਾ ਇੰਟਰਨੈਸ਼ਨਲ ਏਅਰਪੋਰਟ

ਪੰਜਾਬ ਦੇ ਲੁਧਿਆਣਾ ਸ਼ਹਿਰ ’ਚ ਜਲਦ ਸ਼ੁਰੂ ਹੋਵੇਗਾ ਇੰਟਰਨੈਸ਼ਨਲ ਏਅਰਪੋਰਟ

ਲੁਧਿਆਣਾ : ਹਲਵਾਰਾ ਵਿੱਚ ਇੰਟਰਨੈਸ਼ਨਲ ਏਅਰਪੋਰਟ ਨੂੰ ਕਲੀਅਰੈਂਸ ਮਿਲਣ ਦੀ ਉਮੀਦ ਹੈ। ਜਿਸ ਤੋਂ ਬਾਅਦ ਜਲਦੀ ਹੀ ਉਡਾਣਾਂ ਵੀ ਸ਼ੁਰੂ ਹੋ ਸਕਦੀਆਂ ਹਨ। ਜਾਣਕਾਰੀ ਅਨੁਸਾਰ, ਜ਼ਿਲ੍ਹਾ ਪ੍ਰਸ਼ਾਸਨ ਨੇ ਹਲਵਾਰਾ ਏਅਰਪੋਰਟ ਦੇ ਸਿਵਲ ਵਰਕ ਦੇ ਪੂਰਾ ਹੋਣ ਦੇ ਸਬੰਧ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ, ਹੁਣ ਕੇਂਦਰ ਦੀ ਟੀਮ ਹਲਵਾਰਾ ਆ ਕੇ ਏਅਰਪੋਰਟ ਟਰਮੀਨਲ ਬਿਲਡਿੰਗ ਦੀ ਜਾਂਚ ਕਰੇਗੀ। ਜਿਸ ਤੋਂ ਬਾਅਦ ਟੀਮ ਇਸ ਨੂੰ ਕਲੀਅਰੈਂਸ ਦੇਵੇਗੀ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀ.ਸੀ.ਏ.ਐਸ.) ਦੀ ਟੀਮ ਟਰਮੀਨਲ ਬਿਲਡਿੰਗ ਨੂੰ ਕਲੀਅਰੈਂਸ ਦੇਣ ਤੋਂ ਪਹਿਲਾਂ ਜਾਂਚ ਲਈ ਹਲਵਾਰਾ ਪਹੁੰਚ ਰਹੀ ਹੈ।

ਕਲੀਅਰੈਂਸ ਮਿਲਣ ਤੋਂ ਬਾਅਦ ਏਅਰਪੋਰਟ ਅਥਾਰਟੀ ਆਫ ਇੰਡੀਆ ਇਸ ਏਅਰਪੋਰਟ ਟਰਮੀਨਲ ਨੂੰ ਸੂਬਾ ਸਰਕਾਰ ਤੋਂ ਟੇਕਓਵਰ ਕਰ ਦੇਵੇਗੀ। ਕਲੀਅਰੈਂਸ ਮਿਲਣ ਤੋਂ ਬਾਅਦ ਉਡਾਣਾਂ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਹਲਵਾਰਾ ਤੋਂ ਕਿੱਥੇ-ਕਿੱਥੇ  ਲਈ ਉਡਾਣਾਂ ਸ਼ੁਰੂ ਹੋਣਗੀਆਂ, ਇਸ ਬਾਰੇ ਵੀ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਫ਼ਸਰ ਕੰਮ ਵਿੱਚ ਜੁਟੇ ਹਨ। ਬਿੱਟੂ ਨੇ ਕੁਝ ਦਿਨ ਪਹਿਲਾਂ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਸੀ ਅਤੇ ਡੀਸੀ ਨੂੰ ਨਿਰਮਾਣ ਕਾਰਜ ਜਲਦੀ ਹੀ ਪੂਰਾ ਕਰਨ ਲਈ ਕਿਹਾ ਸੀ। ਉਸ ਤੋਂ ਬਾਅਦ ਡੀਸੀ ਨੇ ਸਾਰੇ ਅਫਸਰਾਂ ਅਤੇ ਉਸਾਰੀ ਕੰਪਨੀ ਦੇ ਪ੍ਰਤੀਨਿਧੀਆਂ ਨਾਲ ਮੌਕੇ ਦਾ ਜਾਇਜ਼ਾ ਲਿਆ ਅਤੇ ਟਰਮੀਨਲ ਬਿਲਡਿੰਗ ਸਮੇਤ ਸਾਰੇ ਕੰਮ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਅਤੇ ਰਾਜ ਸਰਕਾਰ ਦੇ ਸਿਵਲ ਏਵੀਏਸ਼ਨ ਵਿਭਾਗ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments