Home ਖੇਡਾਂ ਏਸ਼ੀਆਈ ਖੇਡਾਂ ‘ਚ ਲੁਧਿਆਣਾ ਦੇ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਨੇ ਜਿੱਤਿਆ...

ਏਸ਼ੀਆਈ ਖੇਡਾਂ ‘ਚ ਲੁਧਿਆਣਾ ਦੇ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਨੇ ਜਿੱਤਿਆ ਕਾਂਸੀ ਦਾ ਤਗਮਾ

0

ਲੁਧਿਆਣਾ: ਏਸ਼ੀਆਈ ਖੇਡਾਂ ਵਿਚ ਲੁਧਿਆਣਾ ਦੇ ਅੰਤਰਰਾਸ਼ਟਰੀ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੁਰਸ਼ ਟੀਮ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਇ ਤਿਹਾਸਕ ਪ੍ਰਾਪਤੀ ’ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ 50 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।

ਧਰੁਵ ਕਪਿਲਾ ਨੇ ਸਿਰਫ਼ ਸਾਢੇ ਅੱਠ ਸਾਲ ਦੀ ਉਮਰ ਵਿੱਚ ਸ਼ਾਸਤਰੀ ਹਾਲ ਬੈਡਮਿੰਟਨ ਅਕੈਡਮੀ, ਲੁਧਿਆਣਾ ਤੋਂ ਆਪਣੇ ਖੇਡ ਕੈਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਉਹ ਉੱਚ ਪੱਧਰੀ ਸਿਖਲਾਈ ਲਈ ਪੁਲੇਲਾ ਗੋਪੀਚੰਦ ਬੈਡਮਿੰਟਨ ਅਕੈਡਮੀ, ਹੈਦਰਾਬਾਦ ਗਏ। ਧਰੁਵ ਨੇ ਬੀ.ਸੀ.ਐਮ. ਸਕੂਲ, ਸ਼ਾਸਤਰੀ ਨਗਰ ਤੋਂ ਆਪਣੀ 10ਵੀਂ ਜਮਾਤ ਪੂਰੀ ਕੀਤੀ ਅਤੇ ਫਿਰ ਪੰਜਾਬੀ ਯੂਨੀਵਰਸਿਟੀ ਤੋਂ ਬੀ.ਏ ਦੀ ਡਿਗਰੀ ਪ੍ਰਾਪਤ ਕੀਤੀ। ਉਨ੍ਹਾਂ ਦੇ ਖੇਡ ਕਰੀਅਰ ਦੀਆਂ ਵੱਡੀਆਂ ਪ੍ਰਾਪਤੀਆਂ ਵਿੱਚ ਥਾਮਸ ਕੱਪ ਟੀਮ ਚੈਂਪੀਅਨਸ਼ਿਪ ਦਾ ਸੋਨ ਤਗਮਾ, ਪਿਛਲੀਆਂ ਏਸ਼ੀਆਈ ਖੇਡਾਂ ਦੀ ਟੀਮ ਚੈਂਪੀਅਨਸ਼ਿਪ ਦਾ ਚਾਂਦੀ ਦਾ ਤਗਮਾ ਅਤੇ ਇਸ ਵਾਰ ਕਾਂਸੀ ਦਾ ਤਗਮਾ ਸ਼ਾਮਲ ਹੈ। ਵਰਤਮਾਨ ਵਿੱਚ ਧਰੁਵ ਕਪਿਲਾ ਤਨੀਸ਼ਾ ਨਾਲ ਮਿਕਸਡ ਡਬਲਜ਼ ਖੇਡਦਾ ਹੈ ਅਤੇ ਦੋਵਾਂ ਦੀ ਵਿਸ਼ਵ ਰੈਂਕਿੰਗ 19 ਹੈ।

ਕੋਚਾਂ ਅਤੇ ਸਰਕਾਰ ਤੋਂ ਮਿਲਿਆ ਪੂਰਾ ਸਹਿਯੋਗ
ਧਰੁਵ ਦੀ ਇਸ ਕਾਮਯਾਬੀ ਪਿੱਛੇ ਉਨ੍ਹਾਂ ਦੇ ਕੋਚ ਆਨੰਦ ਤਿਵਾੜੀ, ਲੁਧਿਆਣਾ ਬੈਡਮਿੰਟਨ ਅਕੈਡਮੀ ਦੇ ਅਨੁਪਮ ਕੁਮਾਰੀਆ ਅਤੇ ਮਹਿੰਦਰ ਚੋਪੜਾ ਦੀ ਅਹਿਮ ਭੂਮਿਕਾ ਰਹੀ ਹੈ। ਇਸ ਦੇ ਨਾਲ ਹੀ ਮੀਤ ਹੇਅਰ ਨੇ ਪੰਜਾਬ ਦੀ ਖੇਡ ਨੀਤੀ ਤਹਿਤ ਫੰਡ ਇਕੱਠਾ ਕਰਨ ਅਤੇ ਵੱਧ ਤੋਂ ਵੱਧ ਅੰਤਰਰਾਸ਼ਟਰੀ ਟੂਰਨਾਮੈਂਟ ਖੇਡਣ ਲਈ ਉਨ੍ਹਾਂ ਦਾ ਸਾਥ ਦਿੱਤਾ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਏਸ਼ੀਆਈ ਖੇਡਾਂ ਦੀ ਤਿਆਰੀ ਅਤੇ ਸਿਖਲਾਈ ਲਈ 8 ਲੱਖ ਰੁਪਏ ਅਤੇ ਵਿਸ਼ਵ ਚੈਂਪੀਅਨਸ਼ਿਪ ਲਈ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version