HomeCanadaਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ..? ਗੁਪਤ ਖੁਫ਼ੀਆ ਰਿਪੋਰਟ...

ਕੈਨੇਡਾ ਦੇ ਸਟੂਡੈਂਟ ਵੀਜ਼ੇ ’ਤੇ ਬਿਸ਼ਨੋਈ ਗੈਂਗ ਦਾ ਜਾਲ..? ਗੁਪਤ ਖੁਫ਼ੀਆ ਰਿਪੋਰਟ ਨੇ ਖੜ੍ਹੇ ਕੀਤੇ ਗੰਭੀਰ ਸਵਾਲ

ਕੈਨੇਡਾ: ਕੈਨੇਡਾ ਦੀ ਬਾਰਡਰ ਸਰਵਿਸਿਜ਼ ਏਜੰਸੀ (CBSA) ਦੀ ਇੱਕ ਕਥਿਤ ਗੁਪਤ ਖੁਫ਼ੀਆ ਰਿਪੋਰਟ ਨੇ ਭਾਰਤੀ ਮੂਲ ਦੇ ਸੰਗਠਿਤ ਅਪਰਾਧ ਨਾਲ ਜੁੜੇ ਇੱਕ ਵੱਡੇ ਨੈੱਟਵਰਕ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਹਿਯੋਗੀ ਗੋਲਡੀ ਬਰਾੜ ਨੇ ਸਾਲ 2017 ਵਿੱਚ ਸਟੂਡੈਂਟ ਵੀਜ਼ੇ ’ਤੇ ਕੈਨੇਡਾ ਵਿੱਚ ਦਾਖਲਾ ਲਿਆ ਸੀ ਅਤੇ ਬਾਅਦ ਵਿੱਚ ਉੱਥੋਂ ਗੈਂਗ ਦੇ ਨੈੱਟਵਰਕ ਨੂੰ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਕਥਿਤ ਰਿਪੋਰਟ ਮੁਤਾਬਕ ਕੈਨੇਡਾ ਪਹੁੰਚਣ ਤੋਂ ਬਾਅਦ ਗੋਲਡੀ ਬਰਾੜ ਨੇ ਭਾਰਤੀ ਮੂਲ ਦੇ ਨੌਜਵਾਨਾਂ ਨਾਲ ਸੰਪਰਕ ਬਣਾਇਆ ਅਤੇ ਹੌਲੀ-ਹੌਲੀ ਇੱਕ ਅਜਿਹਾ ਨੈੱਟਵਰਕ ਵਿਕਸਤ ਹੋਇਆ, ਜਿਸ ਵਿੱਚ ਵਿਦਿਆਰਥੀ ਅਤੇ ਵਰਕ ਪਰਮਿਟ ’ਤੇ ਕੈਨੇਡਾ ਪਹੁੰਚੇ ਕੁਝ ਨੌਜਵਾਨ ਸ਼ਾਮਲ ਕੀਤੇ ਗਏ। ਰਿਪੋਰਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇਨ੍ਹਾਂ ਲੋਕਾਂ ਦੀ ਵਰਤੋਂ ਕਥਿਤ ਤੌਰ ’ਤੇ ਜਬਰਨ ਵਸੂਲੀ, ਹਿੰਸਕ ਗਤੀਵਿਧੀਆਂ ਅਤੇ ਹੋਰ ਸੰਗਠਿਤ ਅਪਰਾਧਾਂ ਲਈ ਕੀਤੀ ਗਈ।

ਇਸ ਖੁਲਾਸੇ ਨੇ ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਖਾਸ ਤੌਰ ’ਤੇ ਇਹ ਸਵਾਲ ਚਰਚਾ ਵਿੱਚ ਹੈ ਕਿ ਵਿਦਿਆਰਥੀ ਵੀਜ਼ਾ ਅਤੇ ਵਰਕ ਪਰਮਿਟ ਰਾਹੀਂ ਕੈਨੇਡਾ ਪਹੁੰਚਣ ਵਾਲੇ ਵਿਅਕਤੀਆਂ ਦੀ ਪਿਛੋਕੜ ਅਤੇ ਗਤੀਵਿਧੀਆਂ ਦੀ ਨਿਗਰਾਨੀ ਕਿੰਨੀ ਪ੍ਰਭਾਵਸ਼ਾਲੀ ਹੈ।

ਰਿਪੋਰਟ ਵਿੱਚ ਕਥਿਤ ਤੌਰ ’ਤੇ ਇਹ ਵੀ ਦਰਸਾਇਆ ਗਿਆ ਹੈ ਕਿ ਗੈਂਗ ਨੇ ਕੈਨੇਡਾ ਵਿੱਚ ਆਪਣੇ ਪ੍ਰਭਾਵ ਨੂੰ ਵਧਾਉਣ ਲਈ ਨੌਜਵਾਨਾਂ ਨੂੰ ਆਪਣੇ ਨਾਲ ਜੋੜਿਆ। ਇਸ ਨੈੱਟਵਰਕ ਰਾਹੀਂ ਕਥਿਤ ਤੌਰ ’ਤੇ ਵਸੂਲੀ ਅਤੇ ਹਿੰਸਾ ਨਾਲ ਜੁੜੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਰਿਪੋਰਟ ਵਿੱਚ ਕੀਤੇ ਗਏ ਦਾਅਵਿਆਂ ਦੀ ਪੂਰੀ ਪੁਸ਼ਟੀ ਲਈ ਅਧਿਕਾਰਤ ਜਾਂਚ ਅਤੇ ਹੋਰ ਸਬੂਤਾਂ ਦੀ ਲੋੜ ਹੋਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments