Home ਸੰਸਾਰ ਦੱਖਣੀ ਲੇਬਨਾਨ ‘ਚ ਇਜ਼ਰਾਈਲੀ ਹਵਾਈ ਹਮਲਾ, ਔਰਤਾਂ ਤੇ ਬੱਚਿਆਂ ਸਮੇਤ 12 ਲੋਕਾਂ...

ਦੱਖਣੀ ਲੇਬਨਾਨ ‘ਚ ਇਜ਼ਰਾਈਲੀ ਹਵਾਈ ਹਮਲਾ, ਔਰਤਾਂ ਤੇ ਬੱਚਿਆਂ ਸਮੇਤ 12 ਲੋਕਾਂ ਦੀ ਮੌਤ

0

ਕਫਰ ਰੁੱਮਾਨ: ਦੱਖਣੀ ਲੇਬਨਾਨ ਦੇ ਇੱਕ ਪਿੰਡ ਵਿੱਚ ਬੀਤੇ ਦਿਨੀਂ ਇਜ਼ਰਾਈਲੀ ਹਵਾਈ ਫੌਜ ਵੱਲੋਂ ਕੀਤੇ ਗਏ ਹਵਾਈ ਹਮਲੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ।

ਲੇਬਨਾਨ ਦੇ ਸਿਹਤ ਮੰਤਰਾਲੇ ਨੇ ਇਸ ਹਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਇਮਾਰਤ ਨੂੰ ਨਿਸ਼ਾਨਾ ਬਣਾਇਆ ਗਿਆ। ਮੰਤਰਾਲੇ ਮੁਤਾਬਕ ਇਸ ਹਮਲੇ ਵਿੱਚ ਇੱਕ ਬੱਚੇ ਅਤੇ ਦੋ ਔਰਤਾਂ ਸਮੇਤ 8 ਲੋਕਾਂ ਦੀ ਮੌਤ ਹੋਈ, ਜਦਕਿ 4 ਬੱਚਿਆਂ ਅਤੇ 2 ਔਰਤਾਂ ਸਮੇਤ 11 ਹੋਰ ਲੋਕ ਜ਼ਖਮੀ ਹੋਏ।

ਇਸ ਤੋਂ ਇਲਾਵਾ ਪਿੰਡ ਵਿੱਚ ਇੱਕ ਕਾਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਵੱਖਰੇ ਹਵਾਈ ਹਮਲੇ ਵਿੱਚ ਲੇਬਨਾਨੀ ਇਸਲਾਮਿਕ ਰਿਸਾਲਾ ਸਕਾਊਟ ਐਸੋਸੀਏਸ਼ਨ ਦੇ ਇੱਕ ਸਿਹਤ ਕਰਮਚਾਰੀ ਦੀ ਮੌਤ ਹੋ ਗਈ ਅਤੇ ਦੋ ਹੋਰ ਲੋਕ ਜ਼ਖਮੀ ਹੋ ਗਏ।

ਜੰਗਬੰਦੀ ਦੇ ਬਾਵਜੂਦ ਵਧਿਆ ਤਣਾਅ

ਇਹ ਹਮਲੇ ਦੋ ਮਹੀਨਿਆਂ ਤੋਂ ਵੱਧ ਸਮਾਂ ਪਹਿਲਾਂ ਹੋਈ ਜੰਗਬੰਦੀ ਦੇ ਬਾਵਜੂਦ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਮੁੜ ਵਧ ਰਹੇ ਤਣਾਅ ਦੇ ਦਰਮਿਆਨ ਹੋਏ ਹਨ। ਇਸ ਤੋਂ ਕੁਝ ਦਿਨ ਪਹਿਲਾਂ ਇਜ਼ਰਾਈਲੀ ਫੌਜ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਰਣਨੀਤਕ ਤੌਰ ‘ਤੇ ਮਹੱਤਵਪੂਰਨ ਅਲੀ ਤਾਹੇਰ ਪਹਾੜੀ ‘ਤੇ ਕਬਜ਼ਾ ਹੈ। ਇਹ ਇਲਾਕਾ ਕਈ ਪਿੰਡਾਂ ਅਤੇ ਨਬਾਤੀਹ ਸ਼ਹਿਰ ਵੱਲ ਜਾਣ ਵਾਲੀਆਂ ਮੁੱਖ ਸੜਕਾਂ ‘ਤੇ ਨਜ਼ਰ ਰੱਖਣ ਲਈ ਅਹਿਮ ਮੰਨਿਆ ਜਾਂਦਾ ਹੈ।

ਘਰ ਖਾਲੀ ਕਰਨ ਦੀ ਚੇਤਾਵਨੀ ਤੋਂ ਬਾਅਦ ਹਮਲਾ

ਇਸ ਤੋਂ ਪਹਿਲਾਂ ਸੋਮਵਾਰ ਨੂੰ ਇਜ਼ਰਾਈਲੀ ਫੌਜ ਵੱਲੋਂ ਦੀਰ ਅਲ-ਜ਼ਹਰਾਨੀ ਪਿੰਡ ਵਿੱਚ ਇੱਕ ਘਰ ਨੂੰ ਖਾਲੀ ਕਰਨ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇੱਕ ਇਮਾਰਤ ‘ਤੇ ਹਮਲਾ ਕੀਤਾ ਗਿਆ, ਹਾਲਾਂਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ। ਦੱਸਣਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਬੀਤੇ ਦਿਨੀਂ ਵੀ ਦੱਖਣੀ ਲੇਬਨਾਨ ਵਿੱਚ ਇਜ਼ਰਾਈਲੀ ਹਮਲਿਆਂ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜਦਕਿ ਇੱਕ ਖਾਲੀ ਹਸਪਤਾਲ ਦੀ ਇਮਾਰਤ ਵੀ ਤਬਾਹ ਹੋ ਗਈ ਸੀ।’

NO COMMENTS

LEAVE A REPLY

Please enter your comment!
Please enter your name here

Exit mobile version