Home ਹਰਿਆਣਾ ਜਗਦੀਸ਼ ਸਿੰਘ ਝੀਂਡਾ ਨੇ ਆਤਿਸ਼ੀ ਬਾਰੇ ਸਖ਼ਤ ਬਿਆਨ ਕੀਤਾ ਜਾਰੀ

ਜਗਦੀਸ਼ ਸਿੰਘ ਝੀਂਡਾ ਨੇ ਆਤਿਸ਼ੀ ਬਾਰੇ ਸਖ਼ਤ ਬਿਆਨ ਕੀਤਾ ਜਾਰੀ

0

ਹਰਿਆਣਾ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਬਾਰੇ ਸਖ਼ਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਲਗਾਇਆ ਜਾਣਾ ਚਾਹੀਦਾ ਹੈ।

ਜਗਦੀਸ਼ ਸਿੰਘ ਝੀਂਡਾ ਅਨੁਸਾਰ ਇਸ ਮੰਗ ਸਬੰਧੀ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ। ਮੰਗ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਆਤਿਸ਼ੀ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਐਨ.ਐਸ.ਏ. ਤਹਿਤ ਉਸ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version