Homeਰਾਜਸਥਾਨਜੈਪੁਰ ਦਿਹਾਤੀ ਦੇ ਥਾਣੇਦਾਰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ...

ਜੈਪੁਰ ਦਿਹਾਤੀ ਦੇ ਥਾਣੇਦਾਰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ

ਜੈਪੁਰ: ਰਾਜਸਥਾਨ ਦੇ ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੇ ਅੱਜ ਸੰਭਰ ਝੀਲ ਥਾਣੇ ਦੇ ਇੰਚਾਰਜ ਅਤੇ ਜੈਪੁਰ ਦਿਹਾਤੀ ਦੇ ਥਾਣੇਦਾਰ ਰਾਮ ਮਿਲਨ ਮੀਨਾ ਨੂੰ ਕਥਿਤ ਤੌਰ ‘ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਏ.ਸੀ.ਬੀ. ਦੇ ਡਾਇਰੈਕਟਰ ਜਨਰਲ ਗੋਵਿੰਦ ਗੁਪਤਾ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ ਕਥਿਤ ਤੌਰ ’ਤੇ ਰਿਸ਼ਵਤ ਮੰਗੀ ਸੀ। ਉਸ ਨੇ ਥਾਣਾ ਸਦਰ ਖੇਤਰ ਵਿੱਚ ਸੜਕ ਨਿਰਮਾਣ ਦਾ ਕੰਮ ਜਾਰੀ ਰੱਖਣ ਦੇ ਬਦਲੇ ਇਹ ਰਕਮ ਮੰਗੀ ਸੀ, ਜੋ ਕਿ ਸ਼ਿਕਾਇਤਕਰਤਾ ਦੇ ਪਿਤਾ ਦੇ ਨਾਂ ’ਤੇ ਬਣੀ ਫਰਮ ਨੂੰ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਵੱਲੋਂ ਦਿੱਤੀ ਗਈ ਸੀ।

ਸ਼ਿਕਾਇਤ ਅਨੁਸਾਰ ਰਿਸ਼ਵਤ ਨਾ ਦੇਣ ’ਤੇ ਉਸਾਰੀ ਵਾਲੀ ਥਾਂ ’ਤੇ ਵਾਹਨ ਜ਼ਬਤ ਕੀਤੇ ਜਾ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਥਾਣੇ ਲਿਜਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਏ.ਸੀ.ਬੀ. ਜੈਪੁਰ ਨਗਰ-1 ਯੂਨਿਟ ਨੇ ਸ਼ਿਕਾਇਤ ਦੀ ਪੁਸ਼ਟੀ ਕੀਤੀ ਹੈ। ਪੜਤਾਲ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਨੇ 50 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ ਅੱਜ ਕਾਰਵਾਈ ਕਰਦੇ ਹੋਏ ਮੀਨਾ ਨੂੰ ਥਾਣਾ ਇੰਚਾਰਜ ਦੀ ਕੋਠੀ ‘ਚ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਏ.ਸੀ.ਬੀ. ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਏ.ਸੀ.ਬੀ. ਦੇ ਡਾਇਰੈਕਟਰ ਜਨਰਲ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤਾਂ ਏ.ਸੀ.ਬੀ. ਦੇ ਟੋਲ ਫਰੀ ਨੰਬਰ ਅਤੇ ਵਟਸਐਪ ਹੈਲਪਲਾਈਨ ਨੰਬਰ ’ਤੇ ਦਰਜ ਕਰਵਾ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments