HomePunjabਜਲੰਧਰ: ਕਿਸਾਨ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਹੋਇਆ ਵੱਡਾ ਖੁਲਾਸਾ

ਜਲੰਧਰ: ਕਿਸਾਨ ‘ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ‘ਚ ਹੋਇਆ ਵੱਡਾ ਖੁਲਾਸਾ

ਜਲੰਧਰ: ਲਾਂਬੜਾ ਥਾਣੇ ਅਧੀਨ ਪੈਂਦੇ ਪਿੰਡ ਅਠੌਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦਿਨ ਦਿਹਾੜੇ ਟਰੈਕਟਰ ’ਤੇ ਜਾ ਰਹੇ ਕਿਸਾਨ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਟਰੈਕਟਰ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਗੋਲ਼ੀਬਾਰੀ ਦੀ ਸੂਚਨਾ ਮਿਲਦਿਆਂ ਹੀ ਦਿਹਾਤੀ ਐਸ.ਪੀ (ਡੀ) ਮਨਪ੍ਰੀਤ ਸਿੰਘ ਢਿੱਲੋਂ ਅਤੇ ਲਾਂਬੜਾ ਥਾਣੇ ਦੇ ਐਸ.ਐਚ.ਓ ਅਮਨ ਸੈਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਿੰਡ ਵਾਸੀ ਅਤੇ ਪਰਿਵਾਰਕ ਮੈਂਬਰ ਜ਼ਖ਼ਮੀ ਕਿਸਾਨ ਨੂੰ ਇਲਾਜ ਲਈ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੈ ਗਏ। ਡਾਕਟਰਾਂ ਨੇ ਗੁਰਮੇਜ ਨੂੰ ਅਨਫਿੱਟ ਐਲਾਨ ਦਿੱਤਾ ਹੈ ਅਤੇ ਪੁਲਿਸ ਉਸ ਦੇ ਹੋਸ਼ ਵਿੱਚ ਆਉਣ ਦੀ ਉਡੀਕ ਕਰ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਲਾਂਬੜਾ ਦੇ ਐੱਸ.ਐੱਚ.ਓ ਅਮਨ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਹਾਲਾ ਤੋਂ ਅਠੌਲਾ ਵੱਲ ਕਿਸਾਨ ਗੁਰਮੇਜ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਅਠੌਲਾ ਆਪਣੇ ਘਰ ਨੂੰ ਜਾ ਰਿਹਾ ਸੀ ਅਤੇ ਜਦੋਂ ਉਹ ਘਰ ਦੇ ਨਜ਼ਦੀਕ ਪਹੁੰਚਿਆ ਤਾਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਉਸ ਨੇ ਦੱਸਿਆ ਕਿ 3 ਗੋਲੀਆਂ ਗੁਰਮੀਤ ਸਿੰਘ ਨੂੰ ਲੱਗੀਆਂ ਅਤੇ ਬਾਕੀ 3 ਗੋਲੀਆਂ ਟਰੈਕਟਰ ਨੂੰ ਲੱਗੀਆਂ।

ਗੋਲੀਆਂ ਲੱਗਦੇ ਹੀ ਗੁਰਮੇਜ ਸਿੰਘ ਸੜਕ ‘ਤੇ ਡਿੱਗ ਪਿਆ। ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਪੂਰਾ ਪਿੰਡ ਘਟਨਾ ਵਾਲੀ ਥਾਂ ‘ਤੇ ਪਹੁੰਚ ਗਿਆ। ਕਿਸਾਨ ਗੁਰਮੇਜ ਦੇ ਗੁਆਂਢੀਆਂ ਨੇ ਉਸ ਨੂੰ ਇਲਾਜ ਲਈ ਕਪੂਰਥਲਾ ਚੌਕ ਨੇੜੇ ਸਥਿਤ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਉਸ ਦੇ ਪੇਟ ਅਤੇ ਮੋਢੇ ਵਿੱਚੋਂ ਗੋਲੀਆਂ ਕੱਢ ਦਿੱਤੀਆਂ। ਇਕ ਗੋਲੀ ਉਸ ਦੀ ਬਾਂਹ ਨੇੜੇ ਲੱਗੀ ਅਤੇ ਬਾਹਰ ਨਿਕਲ ਗਈ।

ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਦਾ ਆਪਣੇ ਰਿਸ਼ਤੇਦਾਰਾਂ ਨਾਲ ਜਾਇਦਾਦ ਦਾ ਵਿਵਾਦ ਚੱਲ ਰਿਹਾ ਹੈ ਅਤੇ ਪੁਲਸ ਨੇ ਇਸ ਐਂਗਲ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਦੀਆਂ 3 ਟੀਮਾਂ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲ ਰਹੀਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਕਾਬੂ ਕਰ ਲਿਆ ਜਾਵੇਗਾ। ਜ਼ਖ਼ਮੀ ਗੁਰਮੀਤ ਸਿੰਘ ਦੀ ਪਤਨੀ ਗੁਰਪ੍ਰੀਤ ਕੌਰ ਦੇ ਮਾਮੇ ਦੀ ਲੜਕੀ ਰੁਪਿੰਦਰ ਕੌਰ ਦਾ ਵਿਆਹ ਨਕੋਦਰ ਦੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨਾਲ ਹੋਇਆ ਸੀ, ਜਿਸ ਕਾਰਨ ਗੁਰਮੀਤ ਸੰਦੀਪ ਨੰਗਲ ਅੰਬੀਆਂ ਦਾ ਸਾਂਢੂ ਲੱਗਦਾ ਹੈ। 2 ਸਾਲ ਪਹਿਲਾਂ ਸੰਦੀਪ ਨੰਗਲ ਅੰਬੀਆਂ ਦੀ ਇਕ ਮੈਚ ਦੌਰਾਨ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤੀ ਗਿਆ ਸੀ। ਗੁਰਮੀਤ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਮੀਤ ਸਿੰਘ ਦਾ ਮ੍ਰਿਤਕ ਕਬੱਡੀ ਖਿਡਾਰੀ ਅੰਬੀਆ ਨਾਲ ਕੋਈ ਨੇੜਤਾ ਰਿਸ਼ਤਾ ਨਹੀਂ ਸੀ ਅਤੇ ਉਹ ਸਿਰਫ਼ ਉਸ ਦੇ ਅੰਤਿਮ ਸੰਸਕਾਰ ’ਤੇ ਹੀ ਗਿਆ ਸੀ।

ਕਈ ਦਿਨਾਂ ਤੋਂ ਗੁਰਮੀਤ ਦੀ ਹੋ ਰਹੀ ਸੀ ਰੇਕੀ
ਨਾਂ ਨਾ ਛਾਪਣ ’ਤੇ ਇਕ ਸੂਤਰ ਨੇ ਦੱਸਿਆ ਕਿ ਕਰੀਬ 15 ਦਿਨ ਪਹਿਲਾਂ ਵੀ 3 ਨੌਜਵਾਨ ਗੁਰਮੀਤ ਦੇ ਘਰ ਗਏ ਸਨ ਅਤੇ ਉਸ ਬਾਰੇ ਪੁੱਛਗਿੱਛ ਕਰ ਰਹੇ ਸਨ ਪਰ ਉਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਕਿਸੇ ਨੇ ਪਛਾਣਿਆ ਨਹੀਂ। ਇਸ ਤੋਂ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਗੁਰਮੀਤ ਸਿੰਘ ਦੀ ਪਿਛਲੇ ਕਈ ਦਿਨਾਂ ਤੋਂ ਰੇਕੀ ਹੋ ਰਹੀ ਸੀ।

ਵਾਰਦਾਤ ਤੋਂ 4 ਘੰਟੇ ਪਹਿਲਾਂ ਪਿੰਡ ’ਚ ਘੁੰਮਦੇ ਦਿਸੇ ਸਨ ਮੁਲਜ਼ਮ
ਸੂਤਰਾਂ ਅਨੁਸਾਰ ਪੁਲਿਸ ਨੇ ਸੀ. ਸੀ. ਟੀ. ਵੀ. ਫੁਟੇਜ ਕਬਜ਼ੇ ’ਚ ਲੈ ਲਈ ਹੈ। 2 ਅਣਪਛਾਤੇ ਨੌਜਵਾਨਾਂ ਦੀ ਵਿਖਾਈ ਗਈ ਫੁਟੇਜ ਤੋਂ ਕਈ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਇਹ ਦੋਵੇਂ ਨੌਜਵਾਨ ਕਰੀਬ 4 ਘੰਟੇ ਪਿੰਡ ਅਠੌਲਾ ’ਚ ਘੁੰਮਦੇ ਵੇਖੇ ਗਏ। ਗੁਰਮੀਤ ਸਿੰਘ ਕਰੀਬ 30 ਏਕੜ ’ਤੇ ਇਕੱਲਾ ਖੇਤੀ ਕਰਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments