Home ਪੰਜਾਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸੁਖਬੀਰ ਸਿੰਘ ਬਾਦਲ ’ਤੇ ਹੋਏ...

ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਗ ਗੜਗੱਜ ਨੇ ਕੀਤੀ ਸਖ਼ਤ ਨਿੰਦਾ

0

ਨਾਂਦੇੜ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗੀ ਗੱਲ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਿੱਥੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਤੇ ਪ੍ਰਬੰਧਕਾਂ ਵੱਲੋਂ ਅੱਜ ਸਵੇਰੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਬਖ਼ਸ਼ਿਆ ਗਿਆ, ਪਰੰਤੂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਉਨ੍ਹਾਂ ਉੱਤੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।

ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।

NO COMMENTS

LEAVE A REPLY

Please enter your comment!
Please enter your name here

Exit mobile version