HomePunjabਹਰਦੀਪ ਨਿੱਝਰ ਦੇ ਕਤਲ ਨੂੰ ਲੈ ਕੇ ਟਰੂਡੋ ਦੇ ਦੋਸ਼ਾਂ 'ਤੇ ਜਥੇਦਾਰ...

ਹਰਦੀਪ ਨਿੱਝਰ ਦੇ ਕਤਲ ਨੂੰ ਲੈ ਕੇ ਟਰੂਡੋ ਦੇ ਦੋਸ਼ਾਂ ‘ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

ਅੰਮ੍ਰਿਤਸਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (PM Justin Trudeau) ਨੇ ਸੰਸਦ ‘ਚ ਦਿੱਤੇ ਭਾਸ਼ਣ ਦੌਰਾਨ ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ (Hardeep Singh Nijhar) ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦਾ ਹੱਥ ਹੋਣ ਦੀ ਸੰਭਾਵਨਾ ਜਤਾਈ ਸੀ। ਇਸ ਦੇ ਨਾਲ ਹੀ ਭਾਰਤੀ ਡਿਪਲੋਮੈਟ ਨੂੰ ਵੀ ਬਰਖਾਸਤ ਕਰ ਦਿੱਤਾ ਗਿਆ। ਇਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Giani Raghbir Singh) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੈਨੇਡਾ ਦੀ ਧਰਤੀ ਤੋਂ ਇੱਕ ਬਹੁਤ ਹੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਾਰਲੀਮੈਂਟ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤੀ ਏਜੰਸੀਆਂ ਨੂੰ ਦੋਸ਼ੀ ਠਹਿਰਾਇਆ ਹੈ।

ਇਸ ਖ਼ਬਰ ਨੇ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੇ ਹਿਰਦੇ ਹਿਲਾ ਕੇ ਰੱਖ ਦਿੱਤੇ ਹਨ। ਸਿੱਖਾਂ ਨੂੰ ਮੁੜ ਸਾਕਾ ਬਾਲੂ ਸਟਾਰ 1984 ਸਿੱਖ ਕਤਲੇਆਮ ਅਤੇ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੇ ਬੇਰਹਿਮੀ ਨਾਲ ਕਤਲੇਆਮ ਦੀ ਯਾਦ ਤਾਜ਼ਾ ਹੋ ਗਈ ਹੈ। ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦਾ ਹੱਥ ਹੋਣਾ ਬਹੁਤ ਹੀ ਮੰਦਭਾਗਾ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਗੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਆਪਣੀ ਪਾਰਲੀਮੈਂਟ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਭਾਰਤ ਸਰਕਾਰ ’ਤੇ ਲਾਏ ਗਏ ਦੋਸ਼ਾਂ ਬਾਰੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਵਿਸ਼ਵ ਭਰ ਵਿੱਚ ਵਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments